ਪੰਜਾਬ ਕੈਬਨਿਟ ’ਚ ਮੁੱਖ ਮੰਤਰੀ ਸਣੇ ਹੋ ਗਏ ਹੁਣ ਕਿੰਨੇ ਮੰਤਰੀ, ਜਾਣੋ

Lambi
ਚੰਡੀਗੜ੍ਹ : ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ;ਚੁਕਾਉਂਦੇ ਹੋਏ ਪੰਜਾਬ ਦੇ ਰਾਜਪਾਲ।

ਮੁੱਖ ਮੰਤਰੀ ਨੇ ਦੋਵੇਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ  (Punjab Cabinet)

  • ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। (Punjab Cabinet)

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਏਆਈਜੀ ਆਸ਼ੀਸ਼ ਕਪੂਰ ਗ੍ਰਿਫ਼ਤਾਰ

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। (Punjab Cabinet) ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

LEAVE A REPLY

Please enter your comment!
Please enter your name here