ਸੁਖਦ ਸਮਾਚਾਰ : ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਨਾਲ ਨਹੀਂ ਹੋਈ ਕੋਈ ਮੌਤ

Corona

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਭਰ ’ਚ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਨਾਲ ਕਿਸੇ ਵੀ ਮਰੀਜ ਦੀ ਮੌਤ ਨਹੀਂ ਹੋਈ ਹੈ। ਜਿਸ ਨਾਲ ਮਿ੍ਰਤਕਾਂ ਦੀ ਗਿਣਤੀ 5,30,750 ’ਤੇ ਬਰਕਰਾਰ ਹੈ ਅਤੇ ਮੌਤ ਦਰ 1.19 ਫ਼ੀਸਦੀ ’ਤੇ ਬਣੀ ਹੋਈ ਹੈ। ਕੇਂਦਰੀ ਸਿਹਤ ਤੇ ਪਰਿਵਰ ਕਲਿਆਣ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਸਵੇਰੇ ਸੱਤ ਵਜੇ ਤੱਕ 220.62 ਕਰੋੜ ਤੋਂ ਜ਼ਿਆਦਾ ਟੀਕੇ ਲਾਏ ਜਾ ਚੁੱਕੇ ਹਨ। ਉੱਥੇ ਹੀ ਚੀਨ ’ਚ ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ।

ਸਿਹਤਮੰਦ ਹੋਣ ਵਾਲਿਆਂ ਦੀ ਦਰ 98.80 ਪ੍ਰਤੀਸ਼ਤ | Corona

ਮੰਤਰਾਲੇ ਨੇ ਦੱਸਿਆ ਕਿ ਦੇਸ਼ ’ਚ ਕੋਰੋਨਾ ਸਰਗਰਮ ਮਾਮਲੇ ਵਧ ਕੇ 1820 ਹੋ ਗਏ ਹਨ ਅਤੇ ਇਸੇ ਮਿਆਦ ’ਚ 109 ਜਣੇ ਕੋਰੋਨਾ ਸੰਕ੍ਰਮਣ ਤੋਂ ਤੰਦਰੁਸਤ ਹੋਏ ਹਨ, ਜਿਸ ਨਾ ਕੋਵਿਡ ਤੋਂ ਨਿਜਾਤ ਪਾਉਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 4,4151424 ਹੋ ਗਈ ਹੈ। ਸਿਹਤਮੰਦ ਹੋਣ ਵਾਲਿਆਂ ਦੀ ਦਰ 98.80 ਪ੍ਰਤੀਸ਼ਤ ’ਤੇ ਪਹੁੰਚ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਦੇਸ਼ ’ਚ ਪਿਛਲੇ 24 ਘੰਟਿਆਂ ’ਚ 11 ਸੂਬਿਆਂ ’ਚ ਕੋਰੋਨਾ ਸੰਕ੍ਰਮਣ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਬਾਕੀ ਸੂਬਿਆਂ/ਕੇਂਦਰ ਸਾਸ਼ਿਤ ਪ੍ਰਦੇਸ਼ਾਂ ’ਚ ਇਨ੍ਹਾਂ ਦੀ ਗਿਣਤੀ ’ਚ ਕਮੀ ਆਈ ਹੈ। ਰਾਸ਼ਟਰੀ ਰਾਜਧਾਨੀ ’ਚ ਪਿਛਲੇ 24 ਘੰਟਿਆਂ ’ਚ ਦੋ ਸਰਗਰਮ ਮਾਮਲੇ ਘਟਣ ਨਾਲ ਇਨ੍ਹਾਂ ਦੀ ਕੁੱਲ ਗਿਣਤੀ ਘਟ ਕੇ 10 ਰਹਿ ਗਈ ਹੈ। ਸੂਬੇ ’ਚ ਇਸ ਮਹਾਂਮਾਰੀ ਤੋਂ ਉੱਭਰਨ ਵਾਲਿਆਂ ਦੀ ਗਿਣਤੀ ਵਧ ਕੇ 19,80,996 ਹੋ ਗਈ ਹੈ ਅਤੇ ਮਿ੍ਰਤਕਾਂ ਦੀ ਗਿਣਤੀ 26,522 ’ਤੇ ਬਰਕਰਾਰ ਹੈ।

ਕੇਰਲ ’ਚ 17 ਸਰਗਰਮ ਮਾਮਲੇ ਵਧਣ ਨਾਲ ਇਨ੍ਹਾਂ ਦੀ ਕੁੱਲ ਗਿਣਤੀ ਵਧ ਕੇ 1241 ਹੋ ਗਈ ਹੈ, ਜਦੋਂਕਿ ਇਸ ਤੋਂ ਨਿਜਾਤ ਪਾਉਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 67,57, 236 ’ਤੇ ਪਹੁੰਚ ਗਈ ਹੈ ਅਤੇ ਮਿ੍ਰਤਕਾਂ ਦਾ ਅੰਕੜਾ 71,579 ’ਤੇ ਬਰਕਰਾਰ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ