
Punjab Weather Update: ਲੁਧਿਆਣਾ। ਪੰਜਾਬ ਦੇ 13 ਜਿਲ੍ਹਿਆਂ ‘ਚ 15 ਮਈ ਨੂੰ ਮੌਸਮ ‘ਚ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 15 ਤਰੀਕ ਦਾ ਦਿਨ ਪੰਜਾਬ ਦੇ ਕੁਝ ਜਿਲ੍ਹਿਆਂ ਲਈ ਖਾਸ ਰਹਿਣ ਵਾਲਾ ਹੈ। ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ 15 ਮਈ ਤਕ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਸੂਬੇ ਵਿਚ ਤੇਜ਼ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਵੱਲੋਂ ਅੱਜ ਸੂਬੇ ਦੇ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਤੇ ਫ਼ਾਜ਼ਿਲਕਾ ਵਿਚ ਤੇਜ਼ ਹਨੇਰੀ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਦੇ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। Punjab Weather Update
Read Also : Amritsar Police: ਭਾਰਤ-ਪਾਕਿਸਤਾਨ ਜੰਗਬੰਦੀ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਸਰ ’ਚ ਕੀਤੀ ਵੱਡੀ ਕਾਰਵਾਈ
ਇਸੇ ਤਰ੍ਹਾਂ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਸਾਰੇ ਸੂਬਿਆਂ ਵਿਚ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ 13 ਤੇ 14 ਮਈ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।