Lehragaga News: (ਨੈਨਸੀ/ਰਾਜ ਸਿੰਗਲਾ) ਲਹਿਰਾਗਾਗਾ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੇ ਸਰਵਪੱਖੀ ਵਿਕਾਸ ਲਈ ਵਿਉਂਤਬਧ ਤਰੀਕੇ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
ਇਹ ਵੀ ਪੜ੍ਹੋ: Punjab News: ਸਰਕਾਰ ਦੀ ਚੇਤਾਵਨੀ, ਨਾ ਸੁਧਰੇ ਤਾਂ ਹੋਵੇਗੀ ਵੱਡੀ ਕਾਰਵਾਈ…
ਕੈਬਨਿਟ ਮੰਤਰੀ ਬਰਿੰਦਰ ਗੋਇਲ ਪਿੰਡ ਰਾਏਧਰਾਣਾ ਵਿਖੇ ਸ੍ਰੀ ਕਿ੍ਰਸ਼ਨ ਗਊਸ਼ਾਲਾ ਦੇ ਪ੍ਰਬੰਧਕਾਂ ਵੱਲੋਂ ਆਯੋਜਿਤ ਸ੍ਰੀ ਮਦ ਭਾਗਵਤ ਸਪਤਾਹ ਦੇ ਹਵਨ ਯੱਗ ਮੌਕੇ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ। ਬਰਿੰਦਰ ਗੋਇਲ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ ਅਤੇ ਪਿੰਡ ਰਾਏਧਰਾਣਾ ਨਾਲ ਸੰਬੰਧਿਤ ਵੱਖ-ਵੱਖ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਗਊਸਾਲਾ ਦੇ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਪੀ.ਏ ਰਾਕੇਸ ਕੁਮਾਰ ਗੁਪਤਾ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨਬ, ਭੂਸਣ ਸਿੰਘ ਬਿੱਲਾ ਪੂਨੀਆ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ, ਚਮਕੌਰ ਸਿੰਘ, ਗੁਰਪਿੰਦਰ ਸਿੰਘ, ਅਮਰੀਕ ਸਿੰਘ, ਨੈਬ ਸਿੰਘ ਰਾਏਧਰਾਣਾ, ਡਾ. ਪਰਗਟ ਸਿੰਘ, ਦਰਸ਼ਨ ਸਿੰਘ, ਜੰਗ ਸਿੰਘ, ਪ੍ਰੇਮ ਚੰਦ, ਬੂਟਾ ਸਿੰਘ ਵੀ ਮੌਜੂਦ ਸਨ। Lehragaga News