ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ’ਚ ਫੈਲ ਚੁੱਕਿਆ ਜੰਗਲ ਰਾਜ : ਰਾਣਾ ਸੋਢੀ

(ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ਦੇ ਹਾਲਾਤ ਦਿਨ ਬ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਇਹ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕੋਟਕਪੂਰਾ ਵਿੱਚ ਡੇਰਾ ਸ਼ਰਧਾਲੂ ਪ੍ਰਦੀਪ ਇੰਸਾਂ ’ਤੇ ਦਿਨ ਦਿਹਾੜੇ ਜੋਂ ਹਮਲਾਵਰਾਂ ਵੱਲੋਂ ਹਮਲਾ ਕਰਕੇ ਉਸ ਦਾ ਕਤਲ ਕੀਤਾ ਗਿਆ ਹੈ ਉਸ ਤੋਂ ਲਗ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਕਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ ।

ਉਹਨਾਂ ਕਿਹਾ ਪੰਜਾਬ ਵਿੱਚ ਆਏ ਦਿਨ ਕਤਲ ਹੋ ਰਹੇ ਹਨ ਤੇ ਪੰਜਾਬ ਸਰਕਾਰ ਹੱਥ ਤੇ ਹੱਥ ਧਰ ਕੇ ਸੁੱਤੀ ਪਈ ਹੈ ਤੇ ਜੰਗਲ ਰਾਜ ਫੈਲਿਆ ਹੋਇਆ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲਾਂ ਪੰਜਾਬ ਦੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰੇ ਤੇ ਬਾਕੀ ਕੰਮਾਂ ਵਿੱਚ ਬਾਅਦ ਵਿੱਚ ਧਿਆਨ ਦੇਵੇ ਕਿਉਂਕਿ ਕਿ ਪੰਜਾਬ ਦੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ ਤੇ ਲੋਕ ਪੂਰੀ ਤਰ੍ਹਾਂ ਡਰੇ ਹੋਏ ਹਨ ਤੇ ਸਰਕਾਰ ਹੱਥ ਤੇ ਹੱਥ ਧਰ ਕੇ ਬੈਠੀ ਹੋਈ ਹੈ ।

LEAVE A REPLY

Please enter your comment!
Please enter your name here