Punjab Cabinet: ਪੰਜਾਬ ਮੰਤਰੀ ਮੰਡਲ ’ਚ ਹੋ ਸਕਦੈ ਵੱਡਾ ਫੇਰਬਦਲ, ਚਾਰ ਮੰਤਰੀਆਂ ਦੀ ਛੁੱਟੀ

Punjab Cabinet

ਪੰਜ ਨਵੇਂ ਮੰਤਰੀ ਹੋ ਸਕਦੇ ਨੇ ਸ਼ਾਮਿਲ | Punjab Cabinet

Punjab Cabinet: ਚੰਡੀਗੜ੍ਹ, 22 ਸਤੰਬਰ (ਐੱਮ ਕੇ ਸ਼ਾਇਨਾ) ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਮੰਤਰੀ ਮੰਡਲ ਵਿੱਚ ਵੱਡੇ ਪੱਧਰ ਤੇ ਫੇਰਬਦਲ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕੱਲ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਮੌਜੂਦਾ ਮੰਤਰੀ ਮੰਡਲ ਦੇ ਚਾਰ ਮੰਤਰੀਆਂ ਦੀ ਛੁੱਟੀ ਕੀਤੀ ਜਾ ਸਕਦੀ ਹੈ। ਇਹਨਾਂ ਵਿਚੋਂ ਚੇਤਨ ਸਿੰਘ ਜੋੜਾ ਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਨੂੰ ਉਹਨਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੀ ਥਾਂ ’ਤੇ ਪੰਜ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਜਿਨ੍ਹਾਂ ਵਿੱਚ ਵਰਿੰਦਰ ਕੁਮਾਰ ਗੋਇਲ, ਡਾ. ਰਵਜੋਤ ਸਿੰਘ, ਤਰਨ ਪ੍ਰੀਤ ਸੁੰਡ, ਮਹਿੰਦਰ ਭਗਤ, ਹਰਦੀਪ ਸਿੰਘ ਮੁੰਡਿਆਂ ਦਾ ਨਾਂਅ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਕਰਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। Punjab Cabinet

Read Also : Bollywood News: ਉੱਪ ਮੁੱਖ ਮੰਤਰੀ ਦਾ ਐਲਾਨ, ਆਈਫਾ ਦੇਵੇਗਾ ਸੈਰ-ਸਪਾਟਾ ਖੇਤਰ ਨੂੰ ਹੁਲਾਰਾ

ਕਾਬਲੇਗੌਰ ਹੈ ਕਿ ਜਦੋਂ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਬਣੀ ਸੀ ਉਸ ਵੇਲੇ 10 ਮੰਤਰੀ ਬਣੇ ਸਨ, ਜਿੰਨਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਡਾ. ਵਿਜੇ ਸਿੰਗਲਾ ਦੀ ਛੁੱਟੀ ਕਰ ਦਿੱਤੀ ਗਈ ਸੀ। ਇਥੇ ਦੱਸਣਯੋਗ ਹੈ ਕਿ ਇਹ ਇਹ ਫੇਰਬਦਲ ਪੰਜਵੀਂ ਵਾਰ ਹੋਣ ਜਾ ਰਿਹਾ ਹੈ।