ਪੁੱਛਿਆ ਅੱਜ ਬੀਬਾ ਕਿੱਥੇ ਐ, ਪਿੰਡ ਤਾਂ ਹਾਲੇ ਵੀ ਪਾਣੀ ਨਾਲ ਭਰੇ ਪਏ ਨੇ (jai inder kaur)
- 70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਕੁਦਰਤੀ ਆਫ਼ਤ ’ਤੇ ਸਿਆਸਤ ਨਾ ਕਰਨ : ਜੌੜਾਮਾਜਰਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਭਾਜਪਾ ਦੀ ਸੂਬਾ ਮੀਤ ਪ੍ਰਧਾਨ ਜੈਇੰਦਰ ਕੌਰ (jai inder kaur) ਵਿਚਕਾਰ ਸ਼ਬਦੀ ਜੰਗ ਰੁਕ ਨਹੀਂ ਰਹੀ ਹੈ। ਜੌੜਾਮਾਜਰਾ ਵੱਲੋਂ ਬੀਬਾ ਜੈਇੰਦਰ ਕੌਰ ਨੂੰ ਅੱਜ ਮੁੜ ਘੇਰਿਆ ਗਿਆ ਹੈ ਅਤੇ ਪੁੱਛਿਆ ਹੈ ਕਿ ਬੀਬਾ ਜੀ ਅੱਜ ਕਿੱਥੇ ਹਨ। ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਹੈ। ਅਜੇ ਤਾ ਪਿੰਡਾਂ ਵਿੱਚੋਂ ਪਾਣੀ ਉੱਤਰਿਆ ਨਹੀਂ ਅਤੇ ਲੋਕਾਂ ਨੂੰ ਅੱਜ ਵੀ ਮੱਦਦ ਦੀ ਲੋੜ ਹੈ।
ਜੌੜਾਮਾਜਰਾ ਅੱਜ ਆਪਣੇ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਬੀਬਾ ਜੈਇੰਦਰ ਨੂੰ ਘੇਰਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।
ਇਹ ਵੀ ਪੜ੍ਹੋ : ਦਿੱਲੀ ’ਚ ਹੜ੍ਹ ਦਾ ਕਹਿਰ : ਪਾਣੀ ’ਚ ਰੂੜੇ ਤਿੰਨ ਬੱਚਿਆਂ ਦੀ ਮੌਤ
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ ਜੌੜਾਮਾਜਰਾ ਨੇ ਅੱਜ ਖ਼ੁਦ ਹੜ੍ਹ ਪ੍ਰਭਾਵਤ ਪਿੰਡਾਂ ਸੱਸਾ ਗੁਜਰਾਂ, ਧਰਮੇੜ੍ਹੀ, ਘਿਉਰਾ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਹਰੀਪੁਰ ਆਦਿ ਦੇ ਵਸਨੀਕਾਂ ਤੱਕ ਪੀਣ ਵਾਲਾ ਪਾਣੀ, ਰਾਸ਼ਨ, ਘਰੇਲੂ ਵਰਤੋਂ ਦੀਆਂ ਹੋਰ ਵਸਤਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਉਣ ਲਈ ਅਗਵਾਈ ਕੀਤੀ।
ਬੀਬੀ ਜੈਇੰਦਰ ਸਿਰਫ਼ ਰਾਜਨੀਤੀ ਕਰਨ ਆਈ ਸੀ (jai inder kaur)
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ਼ ਰਾਜਨੀਤੀ ਕਰਨ ਆਈ ਸੀ ਜਦਕਿ ਅੱਜ ਔਖੀ ਘੜੀ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾ ਕਿ ਸਿਆਸਤ ਚਮਕਾਉਣ ਦਾ ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫ਼ਤ ’ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ।
ਪਾਣੀ ’ਚ ਰੁੜੇ ਸੱਸਾਂ ਗੁੱਜਰਾਂ ਦੇ ਵਸਨੀਕ ਕੇ ਸਸਕਾਰ ’ਚ ਹੋਏ ਸ਼ਾਮਲ
ਕੈਬਨਿਟ ਮੰਤਰੀ ਹੜ੍ਹ ਦੀ ਲਪੇਟ ਵਿੱਚ ਆਏ ਪਿੰਡ ਸੱਸਾਂ ਗੁੱਜਰਾਂ ਦੇ ਭਗਵਾਨ ਦਾਸ ਦੇ ਅੰਤਮ ਸਸਕਾਰ ਵਿੱਚ ਵੀ ਸ਼ਾਮਲ ਹੋਏ ਭਗਵਾਨ ਦਾਸ (30) ਹੜ੍ਹਾਂ ਦੇ ਪਾਣੀ ਵਿੱਚ ਰੁੜ੍ਹ ਗਿਆ ਸੀ ਜਿਸ ਦੀ ਮਿ੍ਰਤਕ ਦੇਹ ਅੱਜ ਬਰਾਮਦ ਹੋਈ ਹੈ ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਇਸ ਦੁਖੀ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ
।