ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News ਸ਼ਹਿਬਾਜ਼ ਰਾਣਾ ਨ...

    ਸ਼ਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਬਣਾਏ ਜਾਣ ’ਤੇ ਆਪ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ

    Aam Aadmi Party
    ਸ਼ਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਬਣਾਏ ਜਾਣ ’ਤੇ ਆਪ ਵਲੰਟੀਅਰਾਂ ’ਚ ਖੁਸ਼ੀ ਦੀ ਲਹਿਰ

    ਮਲੇਰਕੋਟਲਾ, (ਗੁਰਤੇਜ ਜੋਸੀ)। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਨਿਯੁਕਤ ਕੀਤੇ ਪਾਰਟੀ ਕੋਆਰਡੀਨੇਟਰਾਂ ਦੀ ਸੂਚੀ ਵਿਚ ਮਲੇਰਕੋਟਲਾ ਤੋਂ ਪਾਰਟੀ ਦੇ ਵਫਾਦਾਰ ਵਲੰਟੀਅਰ ਤੇ ਜਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸਹਿਬਾਜ਼ ਰਾਣਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦਾ ਕੋਆਰਡੀਨੇਟਰ ਨਾਮਜ਼ਦ ਕਰਨ ’ਤੇ ਜਿਲ੍ਹਾ ਮਲੇਰਕੋਟਲਾ ਦੇ ਆਪ ਵਲੰਟੀਅਰਾਂ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਸ੍ਰੀ ਸੰਦੀਪ ਪਾਠਕ ਅਤੇ ਸੂਬਾਈ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧ ਰਾਮ ਦਾ ਧੰਨਵਾਦ ਕਰਦਿਆਂ ਅੱਜ ਮਲੇਰਕੋਟਲਾ ਸਹਿਰ ਅੰਦਰ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। (Aam Aadmi Party)

    ਇਹ ਵੀ ਪੜ੍ਹੋ : ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਟਾਵਰ ’ਤੇ ਚੜ੍ਹ ਲਗਤਾਰ ਕੱਢ ਰਹੇ ‘ਕਰੰਟ’

    ਡਾ. ਅਬਦੁਲ ਕਲਾਮ ਵੈਲਫੇਅਰ ਫਰੰਟ ਆਫ ਪੰਜਾਬ ਦੇ ਪ੍ਰਧਾਨ ਸਮਸ਼ਾਦ ਝੋਕ, ਬਲਵੀਰ ਸਿੰਘ ਕੁਠਾਲਾ ਅਤੇ ਆਪ ਦੇ ਫਾਊਂਡਰ ਮੈਂਬਰ ਸ਼ਾਹਿਦ ਜ਼ੁਬੈਰੀ ਆਦਿ ਆਗੂਆਂ ਨੇ ਅੱਜ ਸਹਿਬਾਜ਼ ਰਾਣਾ ਦਾ ਮੂੰਹ ਮਿੱਠਾ ਕਰਵਾ ਕੇ ਨਵੀਂ ਨਿਯੁਕਤੀ ਲਈ ਮੁਬਾਰਕਵਾਦ ਦਿੱਤੀ। ਸਹਿਬਾਜ਼ ਰਾਣਾ ਨੂੰ ਪਾਰਟੀ ਵੱਲੋਂ ਸੌਂਪੀ ਨਵੀਂ ਜਿੰਮੇਵਾਰੀ ਦਾ ਪਤਾ ਲਗਦਿਆਂ ਹੀ ਸ੍ਰੀ ਰਾਣਾ ਨੂੰ ਮੁਬਾਰਕਵਾਦ ਦੇਣ ਲਈ ਇਲਾਕੇ ਭਰ ਤੋਂ ਪਾਰਟੀ ਵਲੰਟੀਅਰਾਂ ਦਾ ਸਾਰਾ ਦਿਨ ਤਾਂਤਾ ਲੱਗਿਆ ਰਿਹਾ। ਇਸ ਮੌਕੇ ਸ੍ਰੀ ਰਾਣਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੀਆਂ ਉਮੀਦਾਂ ’ਤੇ ਸੌ ਪ੍ਰਤੀਸ਼ਤ ਖਰਾ ਉਤਰਾਂਗਾ। Aam Aadmi Party

    LEAVE A REPLY

    Please enter your comment!
    Please enter your name here