ਪੰਜਾਬ ਵਿੱਚ ਟਿਕਟ ਨਾ ਮਿਲਣ ਕਾਰਨ ਕਾਂਗਰਸ ਵਿੱਚ ਹਲਚਲ, ਕੁਝ ਵਿਧਾਇਕਾਂ ਦੇ ਵਿਸ ਖੇਤਰ ਬਦਲਣ ’ਤੇ ਮੰਥਨ

Congress Party

ਪੰਜਾਬ ਵਿੱਚ ਟਿਕਟ ਨਾ ਮਿਲਣ ਕਾਰਨ ਕਾਂਗਰਸ ਵਿੱਚ ਹਲਚਲ, ਕੁਝ ਵਿਧਾਇਕਾਂ ਦੇ ਵਿਸ ਖੇਤਰ ਬਦਲਣ ’ਤੇ ਮੰਥਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼) ਕਾਂਗਰਸ ਨੇ ਪੰਜਾਬ (Congress in Punjab) ਵਿੱਚ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਕਾਂਗਰਸ ਨੇ 4 ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਨੇ 12 ਵਿਧਾਇਕਾਂ ਦੀਆ ਟਿਕਟਾਂ ਰੋਕ ਦਿੱਤੀਆਂ ਹਨ। ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਂਡ ਇਨ੍ਹਾਂ ਵਿਧਾਇਕਾਂ ਨੂੰ ਕਿਸੇ ਹੋਰ ਵਿਸ ਖੇਤਰ ਵਿੱਚ ਟਿਕਟਾਂ ਦੇਣ ’ਤੇ ਵਿਚਾਰ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 12 ਵਿਧਾਇਕ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ। ਪੰਜਾਬ ਵਿੱਚ ਕਾਂਗਰਸ ਨੇ ਕੁੱਲ 79 ਵਿਧਾਇਕਾਂ ਵਿੱਚੋਂ 61 ਵਿਧਾਇਕਾਂ ਨੂੰ ਪਾਰਟੀ ਟਿਕਟਾਂ ਦੇ ਕੇ ਆਪਣੇ ਧੜੇ ਨੂੰ ਇਕੱਠਿਆਂ ਰੱਖਣ ਅਤੇ ਦੂਜੀਆਂ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਧੱਕੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਕਾਂਗਰਸ ਨੇ ਕੈਪਟਨ ਅਮਰਿੰਦਰ ਦੀ ਕੈਬਨਿਟ ਵਿੱਚ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਨੂੰ ਟਿਕਟਾਂ ਦਿੱਤੀਆਂ ਹਨ। ਆਓ ਜਾਣਦੇ ਹਾਂ ਕਿ ਇਹ 12 ਵਿਧਾਇਕ ਜੋ ਕਾਂਗਰਸ ਤੋਂ ਨਾਰਾਜ਼ ਦੱਸੇ ਜਾਂਦੇ ਹਨ।

ਇਨ੍ਹਾਂ ਵਿਧਾਇਕਾਂ ਵਿੱਚ ਮੱਚੀ ਹਲਚਲ

ਨਿਰਮਲ ਸਿੰਘ, ਰਮਿੰਦਰ ਅਮਲਾ, ਕੁਲਦੀਪ ਵੈਦ, ਦਵਿੰਦਰ ਘੁਬਾਇਆ, ਜੋਗਿੰਦਰਪਾਲ ਭੋਆ, ਤਰਸੇਮ ਡੀ.ਸੀ, ਸੁਖਪਾਲ ਭੁੱਲਰ, ਸੁਰਜੀਤ ਧੀਮਾਨ, ਅਮਰੀਕ ਸਿੰਘ ਢਿੱਲੋਂ, ਅੰਗਦ ਸਿੰਘ, ਰਮਨਜੀਤ ਸਿੱਕੀ, ਸਤਕਾਰ ਕੌਰ, ਇਨ੍ਹਾਂ ਵਿਧਾਇਕਾਂ ਨੂੰ ਅਜੇ ਤੱਕ ਟਿਕਟਾਂ ਨਹੀਂ ਮਿਲੀਆਂ। ਹਾਈਕਮਾਂਡ ਇਨ੍ਹਾਂ ਵਿਧਾਇਕਾਂ ਦਾ ਵਿਸ ਖੇਤਰ ਬਦਲਣ ’ਤੇ ਮੰਥਨ ਕਰ ਰਹੀ ਹੈ, ਪ੍ਰੰਤੂ ਇਨ੍ਹਾਂ ਵਿਧਾਇਕਾਂ ਵਿੱਚ ਹਲਚਲ ਮੱਚੀ ਹੋਈ ਹੈ।

ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣੀਆਂ ਹਨ

ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਣੀਆਂ ਹਨ ਅਤੇ ਨਤੀਜੇ 10 ਮਾਰਚ ਤੱਕ ਆਉਣਗੇ। ਆਮ ਆਦਮੀ ਪਾਰਟੀ ਕਾਂਗਰਸ ਦੇੇ ਸਾਹਮਣੇ ਵੱਡੀ ਚੁਣੌਤੀ ਬਣ ਕੇ ਉੱਭਰ ਰਹੀ ਹੈ, ਕਿਉਂਕਿ ਹਾਲ ਵਿੱਚ ਹੀ ਹੋਈਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਇਸ ਨੂੰ ਚੰਗੇ ਨਤੀੇਜੇ ਮਿਲੇ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੀ ਕਾਂਗਰਸ ਨੂੰ ਟੱਕਰ ਦੇਣ ਲਈ ਤਿਆਰ ਹਨ।

ਮਾਨਸਾ ਤੋਂ ਚੋਣ ਲੜਨਗੇ ਸਿੱਧੂ ਮੂਸੇਵਾਲਾ

ਕੁਝ ਸਮਾਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਏ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਚੋਣ ਲੜਨਗੇ। ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ ਦੀ ਕਾਦੀਆ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਮੁਖੀ ਸੁਨੀਲ ਜਾਖੜ ਵਿਧਾਨ ਸਭਾ ਚੋਣ ਨਹੀਂ ਲੜਨਗੇ ਅਤੇ ਉਹਨਾਂ ਦੀ ਥਾਂ ਉਹਨਾਂ ਦੇ ਭਤੀਜੇ ਸੰਦੀਪ ਜਾਖੜ ਅਬੋਹਰ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ