ਦੇਸ਼ ‘ਚ ਕੋਰੋਨਾ ਦੇ 2553 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 1373 ਹੋਈ

Corona India

ਦੇਸ਼ ‘ਚ ਕੋਰੋਨਾ ਦੇ 2553 ਨਵੇਂ ਮਾਮਲੇ, ਮ੍ਰਿਤਕਾਂ ਦੀ ਗਿਣਤੀ 1373 ਹੋਈ

ਨਵੀਂ ਦਿੱਲੀ। ਦੇਸ਼ ਭਰ ‘ਚ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਨਾਲ ਪ੍ਰਭਾਵਿਤਾਂ ਦੇ ਮਾਮਲਿਆਂ ‘ਚ ਲਗਾਤਾਰ ਤੇਜੀ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 2553 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 72 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 1373 ਹੋ ਗਈ ਹੈ। ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕੋਰੋਨਾ ਨਾਲ ਹੁਣ ਤੱਕ ਕੁੱਲ 42533 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ‘ਚ 111 ਵਿਦੇਸ਼ੀ ਮਰੀਜ਼ਾਂ ਸ਼ਾਮਿਲ ਹਨ।

ਕੋਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਰਫ਼ਤਾਰ ‘ਚ ਵੀ ਤੇਜੀ ਆਈ ਹੈ ਅਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੇ ਸਿਹਤਮੰਦ ਹੋਣ ਦੀ ਗਿਣਤੀ 11707 ‘ਤੇ ਪਹੁੰਚ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦਾ ਪ੍ਰਕੋਪ ਦੇਸ਼ ਦੇ 32 ਰਾਜ਼ਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਫੈਲ ਚੁੱਕਿਆ ਹੈ।

ਕੋਰੋਨਾ ਦਾ ਸਭ ਤੋਂ ਭਿਆਨਕ ਰੂਪ ਮਹਾਰਾਸ਼ਟਰ ‘ਚ ਵੇਖਣ ਨੂੰ ਮਿਲਣ ਰਿਹਾ ਹੈ। ਮਹਾਰਾਸ਼ਟਰ ਦੇ ਹਾਲਾਤ ਬਹੁਤ ਚਿੰਤਾਜਨਕ ਬਣਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ‘ਚ 678 ਨਵੇਂ ਮਾਮਲੇ ਆਉਣ ਤੋਂ ਬਾਅਦ ਰਾਜ ‘ਚ ਮਰੀਜ਼ਾਂ ਦੀ ਗਿਣਤੀ 12974 ‘ਤੇ ਪਹੁੰਚ ਗਈ ਹੈ। ਉਥੇ ਰਾਜ ਦੇ 2115 ਮਰੀਜ਼ ਠੋਕ ਹੋ ਚੁੱਕੇ ਹਨ। ਗੁਜਰਾਤ ‘ਚ ਪਿਛਲੇ 24 ਘੰਟਿਆਂ ਦੌਰਾਨ 374 ਨਵੇਂ ਮਾਮਲੇ ਆਏ ਹਨ। ਇਸ ਨਾਲ ਰਾਜ ‘ਚ ਮਰੀਜ਼ਾਂ ਦੀ ਗਿਣਤੀ 5428 ਹੋ ਗਈ ਹੈ ਅਤੇ 28 ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 290 ਪਹੁੰਚ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।