587 ਮਰੀਜ਼ਾਂ ਦੀ ਮੌਤਾਂ
24 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦੌਰਾਨ ਪਿਛਲੇ 24 ਘੰਟਿਆਂ ‘ਚ ਰਾਹਤ ਦੀ ਗੱਲ ਇਹ ਰਹੀ ਕਿ ਇਸ ਮਹਾਂਮਾਰੀ ਨਾਲ ਲਗਭਗ ਸਾਢੇ 24 ਹਜ਼ਾਰ ਮਰੀਜ਼ ਠੀਕ ਹੋ ਗਏ ਹਨ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 7.24 ਲੱਖ ਤੋਂ ਪਾਰ ਹੋ ਗਈ ਹੈ।
ਦੇਸ਼ ‘ਚ ਪਹਿਲੀ ਵਾਰ ਇੱਕ ਦਿਨ ‘ਚ 24,491 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵੀ ਕਮੀ ਆਈ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 37,148 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਕੱਲ੍ਹ ਦੇ ਮੁਕਾਬਲੇ ‘ਚ 3,277 ਘੱਟ ਹਨ। ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 11.55 ਲੱਖ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 37,148 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 11,55,191 ਹੋ ਗਈ। ਜਦੋਂਕਿ ਮ੍ਰਿਤਕਾਂ ਦੀ ਗਿਣਤੀ 587 ਵਧ ਕੇ 28,084 ਹੋ ਗਈ ਹੈ। ਇਸ ਦੌਰਾਨ 24,491 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 7,24,578 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਕੋਰੋਨਾ ਦੇ 4,02,529 ਮਰੀਜ਼ ਜ਼ੇਰੇ ਇਲਾਜ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ