ਦੇਸ਼ ‘ਚ ਕੋਰੋਨਾ ਦੇ 44,281 ਨਵੇਂ ਮਾਮਲੇ ਮਿਲੇ

Corona

ਪੰਜ ਲੱਖ ਤੋਂ ਹੇਠਾਂ ਆਏ ਕੋਰੋਨਾ ਦੇ ਸਰਗਰਮ ਮਾਮਲੇ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧੇ ਨਾਲ ਸਰਗਰਮ ਮਾਮਲੇ ਤੇਜ਼ੀ ਨਾਲ ਘੱਟ ਰਹੇ ਹਨ ਤੇ ਹੁਣ ਇਨ੍ਹਾਂ ਦੀ ਗਿਣਤੀ ਪੰਜ ਲੱਖ ਤੋਂ ਹੇਠਾਂ ਆ ਗਈ ਹੈ, ਜੋ ਬੀਤੀ ਸਤੰਬਰ ‘ਚ 10 ਲੱਖ ਤੋਂ ਵੱਧ ਸੀ।

Corona Cases

ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਜਿੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ ਉੱਥੇ ਦਿੱਲੀ ਤੇ ਕੇਰਲ ‘ਚ ਇਨ੍ਹਾਂ ਦਾ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦਿੱਲੀ ‘ਚ ਮੰਗਲਵਾਰ ਨੂੰ ਰਿਕਾਰਡ 7,830 ਤੇ ਕੇਰਲ ‘ਚ 6,010 ਮਾਮਲੇ ਸਾਹਮਣੇ ਆਏ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਅਨੁਸਾਰ ਮੰਗਲਵਾਰ ਨੂੰ ਦੇਸ਼ ਭਰ ‘ਚ 50,226 ਮਰੀਜ਼ ਠੀਕ ਹੋਏ, ਜਿਸ ਨਾਲ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ ਕਰੀਬ 80.14 ਲੱਖ ਹੋ ਗਈ। ਇਸ ਦੌਰਾਨ ਸਰਗਰਮ ਮਾਮਲੇ 6,557 ਘੱਟ ਕੇ 4.94 ਰਹਿ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 44,281 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 86.36 ਲੱਖ ਤੋਂ ਜ਼ਿਆਦਾ ਹੋ ਗਈ ਹੈ। ਇਸ ਦੌਰਾਨ 512 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 1,27,571 ਹੋ ਗਿਆ ਹੈ। ਦੇਸ਼ ‘ਚ ਠੀਕ ਹੋਣ ਵਾਲਿਆਂ ਦੀ ਦਰ 92.79, ਮ੍ਰਿਤਕ ਦਰ 1.48 ਤੇ ਸਰਗਰਮ ਮਾਮਲਿਆਂ ਦੀ ਦਰ 5.73 ਫੀਸਦੀ ਰਹੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.