ਲਗਾਤਾਰ ਅੱਠਵੇਂ ਦਿਨ 50 ਹਜ਼ਾਰ ਤੋਂ ਘੱਟ ਆਏ ਕੋਰੋਨਾ ਦੇ ਨਵੇਂ ਮਾਮਲੇ
ਨਵੀਂ ਦਿੱਲੀ। ਦੇਸ਼ ‘ਚ ਲਗਾਤਾਰ ਅੱਠਵੇਂ ਦਿਨ ਕੋਰੋਨਾ ਵਾਇਰਸ (ਕੋਵਿਡ-19) ਕੋਰੋਨਾ ਦੇ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਬਣੀ ਰਹਣਿ ਕਾਰਨ ਮੌਤਾਂ ਤੇ ਸਰਗਰਮ ਮਾਮਲਿਆਂ ਦੀ ਦਰ ‘ਚ ਵੀ ਲਗਾਤਾਰ ਗਿਰਾਵਟ ਆ ਰਹੀ ਹੈ। ਦੇਸ਼ ‘ਚ ਲਗਾਤਾਰ ਠੀਕ ਹੋਣ ਵਾਲਿਆਂ ਦੀ ਗਿਣਤੀ ਵਧਣ ਨਾਲ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 561908 ਰਹਿ ਗਈ ਹੈ।
ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 6.82 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਨੂੰ ਹਰਾ ਦੇਣ ਵਾਲਿਆਂ ਦੀ ਦਰ ਵਧ ਕੇ 91.68 ਫੀਸਦੀ ਹੋ ਗਈ ਹੈ ਜਦੋਂਕਿ ਮ੍ਰਿਤਕ ਦਰ ਘੱਟ ਕੇ 1.48 ਫੀਸਦੀ ਤੇ ਸਰਗਰਮ ਮਾਮਲਿਆਂ ਦੀ ਦਰ 6.82 ਫੀਸਦੀ ਹੋ ਗਈ ਹੈ।
ਪਿਛਲੇ 24 ਘੰਟਿਆਂ ‘ਚ 53, 285 ਕੋਰੋਨਾ ਮਰੀਜ਼ ਠੀਕ ਹੋਏ
ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਕੋਰੋਨਾ ਦੇ 45,231 ਨਵੇਂ ਮਾਮਲੇ ਸਾਹਮਣੇ ਆਏ। ਇਹ ਲਗਾਤਾਰ ਅੱਠਵਾਂ ਦਿਨ ਹੈ ਜਦੋਂ ਕੋਵਿਡ ਦੇ 50 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ‘ਚ 53, 285 ਕੋਰੋਨਾ ਮਰੀਜ਼ ਠੀਕ ਹੋਏ ਹਨ ਤੇ 496 ਮਰੀਜਾਂ ਦੀ ਮੌਤ ਹੋ ਗਈ ਹੈ। ਦੇਸ਼ ‘ਚ ਹੁਣ ਤੱਕ 82.29 ਲੱਖ ਤੋਂ ਵੱਧ ਲੋਕ ਕੋਰੋਨਾ ਪੀੜਤ ਹੋਏ ਹਨ ਜਿਨ੍ਹਾਂ ‘ਚੋਂ 75.44 ਲੱਖ ਲੋਕ ਠੀਕ ਹੋ ਚੁੱਕੇ ਹਨ ਤੇ 1,22,607 ਲੱਖ ਵਿਅਕਤੀਆਂ ਦੀ ਮੌਤ ਹੋ ਗਈ ਹੈ। ਠੀਕ ਹੋਣ ਵਾਲਿਆਂ ਦੀ ਗਿਣਤੀ ਵਧਣ ਨਾਲ ਸਰਗਰਮ ਮਾਮਲੇ 8,550 ਘੱਟ ਕੇ 5,61908 ਰਹਿ ਗਏ ਹਨ।
- 496 ਮਰੀਜਾਂ ਦੀ ਹੋਈ ਮੌਤ
- ਮ੍ਰਿਤਕ ਦਰ ਘੱਟ ਕੇ 1.48 ਫੀਸਦੀ
- ਸਰਗਰਮ ਮਾਮਲਿਆਂ ਦੀ ਦਰ 6.82 ਫੀਸਦੀ
- ਠੀਕ ਹੋਣ ਵਾਲਿਆਂ ਦੀ ਦਰ 91.68 ਫੀਸਦੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.