ਕੋਰੋਨਾ ਦਾ ਕੁੱਲ ਅੰਕੜਾ 90 ਲੱਖ ਦੇ ਕਰੀਬ
ਨਵੀਂ ਦਿੱਲੀ। ਦੇਸ਼ ‘ਚ ਦੂਜੇ ਦਿਨ ਵੀ ਕੋਰੋਨਾ ਦੇ ਮਾਮਲੇ ਵਧਣ ਨਾਲ ਕੋਰੋਨਾ ਦਾ ਕੁੱਲ ਅੰਕੜਾ 90 ਲੱਖ ਦੇ ਕਰੀਬ ਪਹੁੰਚ ਗਿਆ ਹਾਲਾਂਕਿ ਨਵੇਂ ਮਾਮਲਿਆਂ ਦੇ ਮੁਕਾਬਲੇ ‘ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਹੋਣ ਨਾਲ ਸਰਗਰਮ ਮਾਮਲਿਆਂ ਦੀ ਦਰ ਪੰਜ ਫੀਸਦੀ ਤੋਂ ਹੇਠਾਂ ਆ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 45,576 ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਦੀ ਗਿਣਤੀ 89.58 ਲੱਖ ਹੋ ਗਈ ਹੈ। ਇਸ ਦੌਰਾਨ 48,493 ਮਰੀਜ਼ ਠੀਕ ਹੋਏ, ਜਿਸ ਨਾਲ ਕੋਰੋਨਾ ਮਾਮਲੇ, 3502 ਘੱਟ ਹੋ ਕੇ 4.43 ਲੱਖ ਹੋ ਗਏ ਹਨ। ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 83.83 ਲੱਖ ਤੋਂ ਵੱਧ ਹੋ ਗਈ ਹੈ। ਇਸ ਦੌਰਾਨ 585 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 1,31,578 ਹੋ ਗਿਆ ਹੈ। ਦੇਸ਼ ‘ਚ ਸਰਗਰਮ ਮਾਮਲਿਆਂ ਦੀ ਦਰ 4.95 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ ਵਧ ਕੇ 93.58 ਫੀਸਦੀ ਹੋ ਗਈ ਹੈ ਜਦੋਂਕਿ ਮ੍ਰਿਤਕ ਦਰ 1.47 ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.