ਦੇਸ਼ ‘ਚ ਕੋਰੋਨਾ ਦੇ 60,963 ਨਵੇਂ ਮਾਮਲੇ ਮਿਲੇ

Corona India

ਇੱਕ ਦਿਨ ‘ਚ 56,110 ਮਰੀਜ਼ ਹੋਏ ਠੀਕ, 834 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦਰਮਿਆਨ ਇਸ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ ‘ਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 56 ਹਜ਼ਾਰ ਤੋਂ ਵੱਧ ਵਿਅਕਤੀਆਂ ਦੇ ਠੀਕ ਹੋਣ ਤੋਂ ਬਾਅਦ ਹੁਣ ਤੱਕ ਕਰੀਬ 16.40 ਲੱਖ ਮਰੀਜ਼ ਠੀਕ ਹੋ ਚੁੱਕੇ ਹਨ ਅਤੇ 60 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 56,110 ਵਿਅਕਤੀ ਠੀਕ ਹੋਏ ਹਨ ਜਿਸ ਨਾਲ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 16,39,600 ਹੋ ਗਈ ਹੈ। ਕੋਰੋਨਾ ਦੇ ਅੱਜ 60,963 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਮਿਲਾ ਕੇ ਕੁੱਲ ਮਾਮਲਿਆਂ ਦੀ ਗਿਣਤੀ 23,29,639 ਹੋ ਗਈ ਹੈ ਤੇ 834 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 46,091 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 4019 ਵਧ ਕੇ 6,43,948 ਹੋ ਗਏ ਹਨ। ਦੇਸ਼ ‘ਚ ਹੁਣ ਸਰਗਰਮ ਮਾਮਲੇ 27.64 ਫੀਸਦੀ, ਠੀਕ ਹੋਣ ਵਾਲਿਆਂ ਦੀ ਦਰ 70.38 ਫੀਸਦੀ ਤੇ ਮ੍ਰਿਤਕਾਂ ਦੀ ਦਰ 1.98 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ