ਦੇਸ਼ ‘ਚ 61,267 ਕੋਰੋਨਾ ਦੇ ਨਵੇਂ ਮਾਮਲੇ ਮਿਲੇ

Corona India

ਹੁਣ ਤੱਕ ਸਾਢੇ 56 ਲੱਖ ਤੋਂ ਵੱਧ ਹੋਏ ਠੀਕ

ਨਵੀਂ ਦਿੱਲੀ। ਦੇਸ਼ ‘ਚ ਬੀਤੇ ਤਿੰਨ ਦਿਨਾਂ ਤੋਂ ਕੋਰੋਨਾ ਦੀ ਬਿਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋਇਆ ਹੈ ਜਦੋਂਕਿ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਲਗਾਤਾਰ ਕਮੀ ਆਈ ਹੈ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 75,787 ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ।

Corona India

There were 61,267 new cases of corona in the country

ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ। ਦੇਸ਼ ‘ਚ ਹੁਣ ਤੱਕ 56,62,490 ਮਰੀਜ਼ਾਂ ਨੇ ਕੋਰੋਨਾ ਨੂੰ ਹਰਾ ਦਿੱਤਾ ਹੈ। ਇਸ ਦੌਰਾਨ 61,267 ਕੋਰੋਨਾ ਦੇ ਨਵੇਂ ਮਾਮਲੇ ਮਿਲਣ ਨਾਲ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 66,85,082 ਹੋ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 82,259 ਕੋਰੋਨਾ ਮਰੀਜ਼ ਠੀਕ ਹੋਏ ਸਨ ਜਦੋਂਕਿ ਕੋਰੋਨਾ ਦੇ 75,829 ਮਾਮਲੇ ਆਏ ਸਨ। ਇਸੇ ਤਰ੍ਹਾਂ ਸੋਮਵਾਰ ਨੂੰ ਰਿਕਵਰੀ ਤੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਕ੍ਰਮਵਾਰ 76,737 ਤੇ 74,442 ਰਹੀ।

ਪਿਛਲੇ 24 ਘੰਟਿਆਂ ‘ਚ 884 ਕੋਰੋਨਾ ਮਰੀਜ਼ ਆਪਣੀ ਜਾਨ ਗਵਾ ਬੈਠੇ ਤੇ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,03,569 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਕਮੀ ਆਉਣ ਕਾਰਨ ਸਰਗਰਮ ਮਾਮਲੇ 15,404 ਘੱਟ ਕੇ 91,90,23 ਹੋ ਗਏ। ਦੇਸ਼ ‘ਚ ਹਾਲੇ ਕੋਰੋਨਾ ਮਾਮਲਿਆਂ ਦਾ ਫੀਸਦੀ 13.75 ਤੇ ਠੀਕ ਹੋਣ ਵਾਲਿਆਂ ਦੀ ਦਰ 84.70 ਫੀਸਦੀ ਹੈ ਜਦੋਂਕਿ ਮ੍ਰਿਤਕ ਦਰ 1.55 ਫੀਸਦੀ ਰਹਿ ਗਈ ਹੈ।

There were 61,267 new cases of corona in the country

  • ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 66,85,082
  • ਕੋਰੋਨਾ ਮਾਮਲਿਆਂ ਦਾ ਫੀਸਦੀ 13.75
  • ਠੀਕ ਹੋਣ ਵਾਲਿਆਂ ਦੀ ਦਰ 84.70 ਫੀਸਦੀ
  • ਮ੍ਰਿਤਕ ਦਰ 1.55 ਫੀਸਦੀ
  • ਪਿਛਲੇ 24 ਘੰਟਿਆਂ ‘ਚ 75,787 ਕੋਰੋਨਾ ਦੇ ਮਰੀਜ਼ ਠੀਕ ਹੋਏ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.