ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 72049 ਨਵੇਂ ਮਾਮਲੇ ਮਿਲੇ

    Corona India

    ਦੇਸ਼ ‘ਚ ਲਗਾਤਾਰ ਘੱਟ ਹੋ ਰਹੇ ਹਨ ਕੋਰੋਨਾ ਦੇ ਸਰਗਰਮ ਮਾਮਲੇ, ਹੁਣ 9.07, 883 ਰਹਿ ਗਏ

    ਨਵੀਂ ਦਿੱਲੀ। ਦੇਸ਼ ਦੇ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਸਰਗਰਮ ਮਾਮਲੇ ਘੱਟ ਹੋ ਰਹੇ ਹਨ ਤੇ ਇਹ ਘੱਟ ਕੇ 9,07883 ‘ਤੇ ਆ ਗਏ ਹਨ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 82,203 ਕੋਰੋਨਾ ਮਰੀਜ਼ ਠੀਕ ਹੋਏ ਹਨ। ਜਿਨ੍ਹਾਂ ‘ਚੋਂ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ।

    Corona India

    ਦੇਸ਼ ‘ਚ ਹੁਣ ਤੱਕ 57,44,693 ਲੋਕ ਇਸ ਮਹਾਂਮਾਰੀ ਨੂੰ ਹਰਾ ਚੁੱਕੇ ਹਨ। ਪਿਛਲੇ 24 ਘੰਟਿਆਂ ‘ਚ ਦੇਸ਼ ‘ਚ 72,049 ਨਵੇਂ ਕੋਰੋਨਾ ਮਰੀਜ਼ ਮਿਲੇ ਹਨ ਜਿਨ੍ਹਾਂ ਨੂੰ ਮਿਲਾ ਕੇ ਕੁੱਲ ਮਰੀਜ਼ਾਂ ਦਾ ਅੰਕੜਾ 67,57,132 ਹੋ ਗਏ ਹਨ। ਇਸ ਦੌਰਾਨ 986 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਦੇਸ਼ ‘ਚ ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦਾ ਕੁੱਨ ਅੰਕੜਾ 1,04,555 ਹੋ ਗਿਆ ਹੈ। ਦੇਸ਼ ‘ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 9,07,883 ਹੈ। ਦੇਸ਼ ‘ਚ ਇਸ ਸਮੇਂ ਸਰਗਰਮ ਮਾਮਲੇ ਫੀਸਦੀ 13.44 ਤੇ ਠੀਕ ਹੋਣ ਵਾਲਿਆਂ ਦੀ ਦਰ 85.02 ਫੀਸਦੀ ਹੈ ਜਦੋਂਕਿ ਮ੍ਰਿਤਕ ਦਰ 1.55 ਫੀਸਦੀ ਰਹਿ ਗਈ ਹੈ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 5.253 ਘੱਟ ਹੋ ਕੇ 2,47,468 ਰਹਿ ਗਏ ਹਨ।

    • 82,203 ਕੋਰੋਨਾ ਮਰੀਜ਼ ਠੀਕ ਹੋਏ
    • ਮ੍ਰਿਤਕ ਦਰ 1.55 ਫੀਸਦੀ
    • ਠੀਕ ਹੋਣ ਵਾਲਿਆਂ ਦੀ ਦਰ 85.02 ਫੀਸਦੀ
    • ਸਰਗਰਮ ਮਾਮਲੇ ਫੀਸਦੀ 13.44
    • 986 ਕੋਰੋਨਾ ਮਰੀਜ਼ਾਂ ਦੀ ਮੌਤ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.