ਲੋਕ ਸਭਾ ਚੋਣਾ/ਫ਼ਾਜ਼ਿਲਕਾ ‘ਚ 74.80 ਫ਼ੀਸਦੀ ਵੋਟਿੰਗ ਹੋਈ

Voting, Lok Sabha election, Fazilka

ਲੋਕ ਸਭਾ ਚੋਣਾ/ਫ਼ਾਜ਼ਿਲਕਾ ਜ਼ਿਲ੍ਹੇ ‘ਚ 74.80 ਫ਼ੀਸਦੀ ਵੋਟਿੰਗ ਹੋਈ

ਫ਼ਾਜ਼ਿਲਕਾ (ਰਜਨੀਸ਼ ਰਵੀ ) । ਲੋਕ ਸਭਾ ਹਲਕਾ ਫਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ ਤੇ ਬੱਲੂਆਣਾ ‘ਚ ਅੱਜ 782 ਪੋਲਿੰਗ ਬੂਥਾਂ ਤੇ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ। ਜ਼ਿਲ੍ਹਾ ਫ਼ਾਜ਼ਿਲਕਾ ‘ਚ ਕੁੱਲ 74.80 ਫ਼ੀਸਦੀ ਵੋਟਿੰਗ ਹੋਈ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਦੇਰ ਸ਼ਾਮ ਤੱਕ ਚੱਲੀ। ਇਸ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਕੁੱਲ 74.80 ਫ਼ੀਸਦੀ ਵੋਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੀ ਵੋਟ ਫੀਸਦ 78.27, ਜਲਾਲਾਬਾਦ ਦੀ 77.67, ਬੱਲੂਆਣਾ ਦੀ 72.27 ਅਤੇ ਵਿਧਾਨ ਸਭਾ ਹਲਕਾ ਅਬੋਹਰ ਦੀ ਵੋਟ ਫੀਸਦ 71.00 ਰਹੀ। ਉਨ੍ਹਾਂ ਦੱਸਿਆ ਕਿ ਚਾਰੋ ਵਿਧਾਨ ਹਲਕਿਆਂ ‘ਚ ਸਵੇਰੇ 9 ਵਜੇ ਤੱਕ 11.98 ਫ਼ੀਸਦੀ, 11 ਵਜੇ 25.63 ਫ਼ੀਸਦੀ, ਦੁਪਹਿਰ 1 ਵਜੇ 41.35 ਫ਼ੀਸਦੀ, 3 ਵਜੇ 55.55 ਫ਼ੀਸਦੀ, ਸ਼ਾਮ 5 ਵਜੇ 66.14 ਫ਼ੀਸਦੀ ਅਤੇ ਅੰਤਿਮ ਨਤੀਜੇ ਮੁਤਾਬਕ 74.80 ਫ਼ੀਸਦੀ ਵੋਟਿੰਗ ਹੋਈ, ਜਿਸ ਤੋਂ ਸਾਫ ਹੈ ਕਿ ਜ਼ਿਲ੍ਹਾ ਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿਸਾ ਲਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਅਣਸੁਖਾਵੀ ਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ ‘ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ। ਇਸ ਦੌਰਾਨ ਜਿਥੇ ਉਨ੍ਹਾਂ ਚੋਣ ਡਿਊਟੀ ‘ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਧੰਨਵਾਦ ਕੀਤਾ, ਉਥੇ ਜ਼ਿਲ੍ਹਾ ਵਾਸੀਆਂ ਦਾ ਵੀ ਇਸ ਮਹਾਂ ਤਿਉਹਾਰ ਵਿੱਚ ਹੁੰਮ-ਹੁੰਮਾ ਕੇ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here