ਸਾਡੇ ਨਾਲ ਸ਼ਾਮਲ

Follow us

13.8 C
Chandigarh
Wednesday, February 11, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 78,357 ਨਵੇਂ ਮਰੀਜ਼ ਮਿਲੇ

    Corona India

    1,045 ਵਿਅਕਤੀਆਂ ਦੀ ਹੋਈ ਮੌਤ
    ਕੋਰੋਨਾ ਦੇ 15 ਹਜ਼ਾਰ ਮਰੀਜ਼ ਵਧੇ, 62 ਹਜ਼ਾਰ ਤੋਂ ਵੱਧ ਠੀਕ ਹੋਏ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ‘ਚ 78 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਉਮੀਦ ਤੋਂ ਘੱਟ ਰਹਿਣ ਨਾਲ ਸਰਗਰਮ ਮਾਮਲੇ 15 ਹਜ਼ਾਰ ਤੋਂ ਵੱਧ ਵਧ ਗਏ ਹਨ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 62,026 ਮਰੀਜ਼ ਠੀਕ ਹੋਏ ਹਨ।

    Corona

    ਇਸ ਦੌਰਾਨ ਕੋਰੋਨਾ ਦੇ 78,357 ਨਵੇਂ ਮਾਮਲਿਆਂ ਦੇ ਨਾਲ ਕੋਰੋਨਾ ਦਾ ਅੰਕੜਾ 37,69,524 ਹੋ ਗਿਆ ਹੈ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਹੋਣ ਨਾਲ ਸਰਗਰਮ ਮਾਮਲੇ 15,286 ਵਧ ਕੇ 8,01,282 ਹੋ ਗਏ ਹਨ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 1,045 ਵਿਅਕਤੀਆਂ ਦੀ ਮੌਤ ਹੋਣ ਨਾਲ ਮੌਤਾਂ ਦਾ ਅੰਕੜਾ 66,333 ਹੋ ਗਿਆ ਹੈ। ਦੇਸ਼ ‘ਚ ਸਰਗਰਮ ਮਾਮਲੇ 21.26 ਫੀਸਦੀ ਤੇ ਠੀਕ ਹੋਣਵਾਲਿਆਂ ਦੀ ਦਰ 76.98 ਫੀਸਦੀ ਹੈ ਜਦੋਂਕਿ ਮ੍ਰਿਤਕਾਂ ਦੀ ਦਰ 1.76 ਫੀਸਦੀ ਹੈ। ਕੋਰੋਨਾ ਨਾਲ ਸਭ ਤੋਂ ਗੰਭੀਰ ਤੌਰ ‘ਤੇ ਪ੍ਰਭਾਵਿਤ ਮਹਾਂਰਾਸ਼ਟਰ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 4,467 ਵਧ ਕੇ 1,98,866 ਹੋ ਗਏ ਤੇ 320 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 24,903 ਹੋ ਗਿਆ। ਇਸ ਦੌਰਾਨ 10,978 ਵਿਅਕਤੀ ਠੀਕ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਦੇ 5,84,537 ਹੋ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.