ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 81,484 ਨਵੇਂ ਮਾਮਲੇ ਮਿਲੇ

    Corona India

    ਮ੍ਰਿਤਕਾਂ ਦੀ ਗਿਣਤੀ ਇੱਕ ਲੱਖ ਦੇ ਕਰੀਬ, 1095 ਹੋਈਆਂ ਮੌਤਾਂ ਮੌਤਾਂ

    ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 81,484 ਮਾਮਲੇ ਸਾਹਮਣੇ ਆਏ, ਜਦੋਂਕਿ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 78,877 ਘੱਟ ਰਹਿਣ ਨਾਲ ਸਰਗਰਮ ਮਾਮਲਿਆਂ ‘ਚ 1,500 ਤੋਂ ਵੱਧ ਦਾ ਵਾਧਾ ਹੋਇਆ ਤੇ ਇਸ ਦੌਰਾਨ 10,95 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦਾ ਅੰਕੜਾ ਇੱਕ ਲੱਖ ਦੇ ਕਰੀਬ ਪਹੁੰਚ ਗਿਆ ਹੈ।

    Corona India

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 63,94,069 ‘ਤੇ ਪਹੁੰਚ ਗਈ ਹੈ। ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 53,52,078 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ਦੀ ਤੁਲਨਾ ‘ਚ ਠੀਕ ਹੋਣ ਵਾਲਿਆਂ ਦੀ ਗਿਣਤੀ ਘੱਟ ਹੋਣ ਨਾਲ ਪਿਛਲੇ 24 ਘੰਟਿਆਂ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 15,12 ਵਧ ਕੇ 9,42,217 ਹੋ ਗਈ ਹੈ। ਦੇਸ਼ ‘ਚ ਕੋਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 99,773 ‘ਤੇ ਪਹੁੰਚ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 14.75 ਫੀਸਦੀ ਤੇ ਮ੍ਰਿਤਕ ਦਰ 1.56 ਫੀਸਦੀ ਰਹਿ ਗਈ ਹੈ ਜਦੋਂਕਿ ਠੀਕ ਹੋਣ ਵਾਲਿਆਂ ਦੀ ਦਰ 83.70 ਫੀਸਦੀ ਹੋ ਗਈ ਹੈ।

    • ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 63,94,069
    • ਦੇਸ਼ ‘ਚ ਸਰਗਰਮ ਮਾਮਲੇ 14.75 ਫੀਸਦੀ
    •  ਮ੍ਰਿਤਕ ਦਰ 1.56 ਫੀਸਦੀ
      ਠੀਕ ਹੋਣ ਵਾਲਿਆਂ ਦੀ ਦਰ 83.70 ਫੀਸਦੀ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.