(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਜੂਨ ਮਹੀਨੇ ‘ਚ ’ਚ ਛੁਟੀਆਂ ਦੀ ਭਰਮਾਰ ਹੈ। ਜੇਕਰ ਤੁਹਾਨੂੰ ਬੈਂਕ ਸਬੰਧੀ ਕੋਈ ਕੰਮ ਹੈ ਤਾਂ ਛੇਤੀ ਨਿਪਟਾ ਲਵੋ। ਨਹੀਂ ਤਾਂ ਤੁਹਾਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। (Bank Holidays) ਜੂਨ ਦੇ ਮਹੀਨੇ ’ਚ 12 ਦਿਨ ਬੈਂਕ ਬੰਦ ਰਹਿਣਗੇ।
ਦੇਸ਼ ‘ਚ ਕਈ ਕਾਰਨਾਂ ਕਾਰਨ ਵੱਖ-ਵੱਖ ਥਾਵਾਂ ‘ਤੇ 6 ਦਿਨ ਤੱਕ ਬੈਂਕਾਂ ‘ਚ ਕੰਮ ਨਹੀਂ ਹੋਵੇਗਾ। ਇਸ ਤੋਂ ਇਲਾਵਾ 4 ਐਤਵਾਰ ਅਤੇ 2 ਸ਼ਨਿੱਚਰਵਾਰ ਨੂੰ ਵੀ ਬੈਂਕ ਬੰਦ ਰਹਿਣਗੇ। ਜੇਕਰ ਤੁਸੀਂ ਬੈਂਕ ਨਾਲ ਸਬੰਧਿਤ ਕਿਸੇ ਤਰ੍ਹਾਂ ਦਾ ਕੰਮ ਕਰਨਾ ਹੈ ਤਾਂ ਛੇਤੀ ਕਰੋ ਲਵੋ। ਤੁਹਾਨੂੰ ਦੱਸਦੇ ਹਾਂ ਕਿ ਜੂਨ ‘ਚ ਕਿਹੜੇ-ਕਿਹੜੇ ਦਿਨ ਬੈਂਕ ਬੰਦ ਰਹਿਣਗੇ।
ਵੇਖੋ ਕਦੋ ਰਹਿਣਗੀਆਂ ਛੁਟੀਆਂ
4 ਜੂਨ , 10 ਜੂਨ, 11 ਜੂਨ , 15 ਜੂਨ , 18 ਜੂਨ ,20 ਜੂਨ , 24 ਜੂਨ, 25 ਜੂਨ, 26 ਜੂਨ, 28 ਜੂਨ, 29 ਜੂਨ ਅਤੇ 30 ਜੂਨ।
2000 Rupee Note: 2000 ਦੇ ਨੋਟ ‘ਤੇ ਸੁਪਰੀਮ ਕੋਰਟ ਦੀ ਆਈ ਵੱਡੀ ਟਿੱਪਣੀ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। 2000 Rupee Note Exchange: ਦਿੱਲੀ ਹਾਈ ਕੋਰਟ ਦੇ 2000 ਰੁਪਏ ਦੇ ਨੋਟਾਂ ਨੂੰ ਬਿਨਾਂ ਕਿਸੇ ਪ੍ਰਮਾਣਿਕ ਪਛਾਣ ਸਬੂਤ ਦੇ ਬਦਲਣ ਦੀ ਇਜਾਜ਼ਤ ਦੇਣ ਦੇ ਫੈਸਲੇ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ। ਜਿਸ ‘ਤੇ ਅੱਜ ਸੁਪਰੀਮ ਕੋਰਟ ਨੇ ਸ਼ਨਾਖਤੀ ਕਾਰਡ ਦਿਖਾਏ ਬਿਨਾਂ 2 ਹਜ਼ਾਰ ਰੁਪਏ ਦੇ ਨੋਟ ਨੂੰ ਬਦਲਣ ਦੇ ਖਿਲਾਫ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਬੈਂਚ ਨੇ ਕਿਹਾ ਕਿ ਇਹ ਅਜਿਹਾ ਮਾਮਲਾ ਨਹੀਂ ਹੈ ਜਿਸ ਦੀ ਤੁਰੰਤ ਸੁਣਵਾਈ ਦੀ ਲੋੜ ਹੈ। ਪਟੀਸ਼ਨਰਾਂ ਨੇ ਚੀਫ਼ ਜਸਟਿਸ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਨੂੰ ਚੁਣੌਤੀ ਦੇਣ ਲਈ ਪਟੀਸ਼ਨਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਟੀਸ਼ਨਕਰਤਾ ਦੇ ਵਕੀਲ ਅਸ਼ਵਨੀ ਉਪਾਧਿਆਏ ਦਾ ਕਹਿਣਾ ਹੈ ਕਿ ਨੋਟ (2000 Rupee Note) ਨੂੰ ਬਦਲਣ ਵਾਲੇ ਵਿਅਕਤੀ ਦੀ ਪਛਾਣ ਦੀ ਪੁਸ਼ਟੀ ਕੀਤੇ ਬਿਨਾਂ ਇਸ ਨੂੰ ਬਦਲ ਕੇ ਭ੍ਰਿਸ਼ਟ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਫਾਇਦਾ ਹੋ ਰਿਹਾ ਹੈ। 29 ਮਈ ਨੂੰ ਦਿੱਲੀ ਹਾਈਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਸੀ ਕਿ ਇਹ ਨੀਤੀਗਤ ਮਾਮਲਾ ਹੈ।
ਸੁਪਰੀਮ ਕੋਰਟ ਦੇ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਅੱਗੇ ਆਪਣੀ ਪਟੀਸ਼ਨ ਰੱਖਦਿਆਂ ਉਪਾਧਿਆਏ ਨੇ ਦਲੀਲ ਦਿੱਤੀ ਕਿ ਰਿਜ਼ਰਵ ਬੈਂਕ ਦਾ ਫੈਸਲਾ ਮਨਮਾਨਾ ਸੀ। ਹਾਈ ਕੋਰਟ ਨੇ ਇਜਾਜ਼ਤ ਦੇਣ ਵਿਚ ਗਲਤੀ ਕੀਤੀ ਪਰ ਜੱਜਾਂ ਨੇ ਉਪਾਧਿਆਏ ਦੀ ਅਪੀਲ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।