ਇਸ ਜ਼ਿਲ੍ਹੇ ਦੇ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ’ਚ ਰਹੇਗੀ ਛੁੱਟੀ

Holiday

ਪੰਜਾਬੀ ਯੂਨੀਵਰਸਿਟੀ ਨੇ 10 ਜੁਲਾਈ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ (Holiday)

  • ਪਟਿਆਲਾ ਪ੍ਰਸ਼ਾਸਨ ਨੇ ਬਚਾਅ ਟੀਮਾਂ ਨੂੰ ਤਿਆਰ ਰਹਿਣ ਲਈ ਲਿਖਿਆ ਪੱਤਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਭਾਰੀ ਮੀਂਹ ਦੇ ਚੱਲਦਿਆਂ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। (Holiday)ਇਹ ਐਲਾਣ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਮਜਿਸਟ੍ਰੇਟ ਸਾਕਸ਼ੀ ਸ਼ਾਹਨੀ ਵੱਲੋਂ ਕੀਤਾ ਗਿਆ ਹੈ। ਇੱਧਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 10 ਜੁਲਾਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਘੱਗਰ ’ਚ ਪਾਣੀ ਦਾ ਪੱਧਰ ਵਧਿਆ, ਡਿਪਟੀ ਕਮਿਸ਼ਨਰ ਨੇ ਲਿਆ ਹਾਲਾਤਾਂ ਦਾ ਜਾਇਜ਼ਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਕੰਟਰੋਲਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਆਖਿਆ ਗਿਆ ਹੈ ਕਿ ਮੁਲਤਵੀ ਕੀਤੀਆਂ ਇਨ੍ਹਾਂ ਪ੍ਰੀਖਿਆਵਾਂ ਦੀ ਮਿਤੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਇੱਧਰ ਪਟਿਆਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਵਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਸਮੇਤ ਹੋਰ ਟੀਮਾਂ ਨੂੰ ਲਗਾਤਾਰ ਤਿਆਰ ਰਹਿਣ ਲਈ ਆਖਿਆ ਗਿਆ ਹੈ।

ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਟੀਮਾਂ ਨੂੰ ਪੱਤਰ ਲਿਖਦਿਆ ਕਿਹਾ ਗਿਆ ਹੈ ਕਿ ਘੱਗਰ ਦਰਿਆ, ਪਚੀਸ ਦਰਾਂ ਨਾਲਾ ਅਤੇ ਢਕਾਂਸੂ ਨਾਲੇ, ਵੱਡੀ ਨਦੀ ਅਤੇ ਛੋਟੀ ਨਦੀ ਪਟਿਆਲਾ ਵਿੱਚ ਬਰਸਾਤੀ ਪਾਣੀ ਦੀ ਗੰਭੀਰ ਸਥਿਤੀ ਲਈ ਅਲਰਟ ਕੀਤਾ ਗਿਆ ਹੈ ਇਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮਾਮਲੇ ਵਿੱਚ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਤੁਸੀਂ ਆਪਣੀਆਂ ਟੀਮਾਂ ਨੂੰ ਤਿਆਰ ਰੱਖੋ। ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੋ।