Holiday : ਪੰਜਾਬ ਦੇ ਇਸ ਇਲਾਕੇ ’ਚ 22 ਨੂੰ ਰਹੇਗੀ ਛੁੱਟੀ

Holiday

ਗੁਰਦਾਸਪੁਰ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ’ਚ 22 ਸਤੰਬਰ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਾ. ਹਿਮਾਂਸ਼ੂ ਅਗਰਵਾਲ ਆਈਏਐੱਸ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਮਿਤੀ 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਬਟਾਲਾ ’ਚ ਪੈਂਦੇ ਸਮੂਹ ਸਰਕਾਰੀ ਦਫ਼ਤਰਾਂ ਤੇ ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। (Holiday)

ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੋਣਗੀਆਂ।

ਇਹ ਵੀ ਪੜ੍ਹੋ ; ਆੜ੍ਹਤੀਏ ਕਰਨਗੇ 25 ਸਤੰਬਰ ਨੂੰ ਹੜਤਾਲ, ਮੋਗਾ ’ਚ ਹੋਵੇਗਾ ਵੱਡਾ ਇਕੱਠ

LEAVE A REPLY

Please enter your comment!
Please enter your name here