ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ੇ ਛੱਡ ਕੇ ਹੋਰਨਾਂ ਲਈ ਪ੍ਰੇਰਣਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ (Drug Addiction)
- ਰਾਜਿੰਦਰਾ ਹਸਪਤਾਲ ਦਾ ਮਾਡਲ ਨਸ਼ਾ ਮੁਕਤੀ ਕੇਂਦਰ ਬਣੇਗਾ ਸੈਂਟਰ ਆਫ਼ ਐਕਸੀਲੈਂਸ: ਡਾ. ਬਲਬੀਰ ਸਿੰਘ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ਰਾਜ ’ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁਪੜਾਵੀ ਮੁਹਿੰਮ ਨੂੰ ਮੈਡੀਕਲ ਸਿੱਖਿਆ ਅਤੇ ਸਿਹਤ ਵਿਭਾਗਾਂ ਰਾਹੀਂ ਸਫ਼ਲ ਬਣਾਉਣ ਲਈ ਯੋਜਨਾ ਉਲੀਕੀ। (Drug Addiction) ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਿਕ ਉਨ੍ਹਾਂ ਨੇ ਇੱਕ ਨਵੀਂ ਪਹੁੰਚ ਅਪਣਾ ਕੇ ਸੂਬੇ ਵਿੱਚ ਨਸ਼ਿਆਂ ਦੀ ਕਿਸਮ ਤੇ ਵਰਤੋਂ ਬਾਰੇ, ਸਕੂਲਾਂ ਦੇ ਵਿਦਿਆਰਥੀਆਂ, ਨੌਜਵਾਨਾਂ ਦਾ ਇੱਕ ਸੈਂਪਲ ਸਰਵੇ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਰਵੇ ਦੌਰਾਨ ਜਿਹੜੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ, ਉਨ੍ਹਾਂ ਦੀ ਪਛਾਣ ਤੇ ਰਿਹਾਇਸ਼ ਨੂੰ ਬਿਲਕੁਲ ਗੁਪਤ ਰੱਖਿਆ ਜਾਵੇਗਾ, ਜਿਸ ਮੰਤਵ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਤੇ ਟੀਕੇ ਲਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਨਸ਼ਾ ਮੁਕਤੀ ਦੀਆਂ ਗੋਲੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਮੁਕਤ ਕਰਵਾਕੇ ਤੰਦਰੁਸਤ ਬਣਾਉਣਾ ਹੈ।
ਸਮਾਜ ਸੇਵੀ ਸੰਸਥਾਵਾਂ ਨਸ਼ਾ ਮੁਕਤ ਤੇ ਸਿਹਤਮੰਤ ਪੰਜਾਬ ਸਿਰਜਣ ਲਈ ਸੂਬਾ ਸਰਕਾਰ ਦੀ ਮੱਦਦ ਕਰਨ ਲਈ ਅੱਗੇ ਆਉਣ
ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ (Drug Addiction) ਨੂੰ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਇਸਨੂੰ ਸਾਰੇ ਪੰਜਾਬ ਲਈ ਇੱਕ ਟ੍ਰੇਨਿੰਗ ਸੈਂਟਰ ਵਜੋਂ ਵੀ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਔਰਤਾਂ ਤੇ ਬੱਚਿਆਂ ਲਈ ਵੀ ਨਸ਼ਾ ਮੁਕਤੀ ਦੇ ਵੱਖਰੇ ਵਾਰਡ ਹਨ, ਜਿਨ੍ਹਾਂ ਦੀ ਪੂਰੀ ਵਰਤੋਂ ਕਰਕੇ ਇਸ ਕੇਂਦਰ ਨੂੰ ਨਸ਼ਾ ਮੁਕਤੀ ਗਤੀਵਿਧੀਆਂ ਦਾ ਹੱਬ ਬਣਾਇਆ ਜਾਵੇਗਾ। ਡਾ. ਬਲਬੀਰ ਸਿੰਘ ਨੇ ਆਮ ਲੋਕਾਂ, ਲੋਕਾਂ ਦੇ ਪ੍ਰਤੀਨਿਧਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਮੁਕਤ ਤੇ ਸਿਹਤਮੰਤ ਪੰਜਾਬ ਸਿਰਜਣ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਅੱਗੇ ਆਉਣ।
ਇਹ ਵੀ ਪੜ੍ਹੋ : ਅਸਲਾਧਾਰਕ ਆਪਣੇ ਅਸਲਾ ਲਾਇਸੰਸ ਤੇ ਦੋ ਤੋਂ ਵੱਧ ਹਥਿਆਰ ਨਹੀਂ ਰੱਖ ਸਕਦਾ : ਜ਼ਿਲ੍ਹਾ ਮੈਜਿਸਟਰੇਟ
ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਹਸਪਤਾਲ ਤੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਿਆਂ ਤੋਂ ਖਹਿੜਾ ਛੁਡਵਾਉਣ ਲਈ ਦਾਖਲ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸ਼ੇ ਛੱਡਕੇ ਹੋਰਨਾਂ ਲਈ ਪੇਰਣਾ ਦਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ ਵੀ ਦਿੱਤਾ।
ਨਸ਼ਾ ਮੁਕਤੀ ’ਚ ਸਾਥ ਦੇਣ ਵਾਲਿਆਂ ਨੂੰ ਮਿਲਣਗੀਆਂ ਵਿਸ਼ੇਸ਼ ਗ੍ਰਾਟਾਂ (Drug Addiction)
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜਵਸੇਬੇ ਲਈ ਨੌਕਰੀਆਂ ਦੇਣ ਸਮੇਤ ਉਨ੍ਹਾਂ ਨੂੰ ਹੁਨਰਮੰਦ ਬਣਾਕੇ ਸਵੈ ਰੋਜ਼ਗਾਰ ਲਈ ਸਹਾਇਤਾ ਵੀ ਦਿੱਤੀ ਜਾਵੇਗੀ। ਜਿਹੜੀਆਂ ਮੁਹੱਲਾ ਕਮੇਟੀਆਂ ਤੇ ਪਿੰਡਾਂ ਦੀਆਂ ਪੰਚਾਇਤਾਂ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਮੁਕਤੀ ਲਈ ਸਰਕਾਰ ਦਾ ਸਾਥ ਦੇਣਗੀਆਂ ਉਨ੍ਹਾਂ ਨੂੰ ਵਿਸ਼ੇਸ਼ ਗ੍ਰਾਂਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।