Punjab: ਪੰਜਾਬ ‘ਚ ਇੱਕ ਵਾਰ ਫਿਰ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਜਾਣੋ ਕਦੋਂ ਤੇ ਕਿਉਂ?

Punjab

Punjab: ਬਟਾਲਾ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਬਟਾਲਾ ਡਿਪੂ ਵਿਖੇ ਸੂਬਾ ਸਰਕਾਰ ਖਿਲਾਫ਼ ਗੇਟ ਰੈਲੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਖੇਤਰੀ ਸਲਾਹਕਾਰ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 3 ਸਾਲ ਬੀਤ ਚੁੱਕੇ ਹਨ ਪਰ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਇਨ੍ਹਾਂ ਨੂੰ ਸਰਕਾਰ ਵੱਲੋਂ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ’ਚ 400 ਤੋਂ ਜ਼ਿਆਦਾ ਬੱਸਾਂ ਬੇਕਾਰ ਹੋ ਚੁੱਕੀਆਂ ਹਨ। Punjab

ਇਹ ਖਬਰ ਵੀ ਪੜ੍ਹੋ : Sweet Potato Farming: 130 ਦਿਨਾਂ ’ਚ ਹੋ ਜਾਓਂਗੇ ਮਾਲਾਮਾਲ, ਸ਼ਕਰਕੰਦੀ ਦੀ ਖੇਤੀ ਤੋਂ ਕਮਾਓ ਮੁਨਾਫਾ

ਪਰ ਅੱਜ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵੀ ਨਵੀਂ ਬੱਸ ਟਰਾਂਸਪੋਰਟ ਵਿਭਾਗ ’ਚ ਸ਼ਾਮਲ ਨਹੀਂ ਕੀਤੀ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਗੁਰਾਇਆ, ਡਿਪੂ ਚੇਅਰਮੈਨ ਪਰਮਜੀਤ ਸਿੰਘ, ਸਕੱਤਰ ਜਗਦੀਪ ਸਿੰਘ, ਕੈਸ਼ੀਅਰ ਗੌਰਵ ਕੁਮਾਰ, ਵਾਈਸ ਚੇਅਰਮੈਨ ਜਗਰੂਪ ਸਿੰਘ, ਵਰਕਸ਼ਾਪ ਚੇਅਰਮੈਨ ਅਵਤਾਰ ਸਿੰਘ ਤੇ ਪ੍ਰਗਟ ਸਿੰਘ ਨੇ ਦੱਸਿਆ ਕਿ ਜਥੇਬੰਦੀ ਨਾਲ 1 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਹੋਈ ਸੀ। Punjab

ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਯੂਨੀਅਨ ਦੀਆਂ ਮੰਗਾਂ ਨੂੰ ਇੱਕ ਮਹੀਨੇ ’ਚ ਹੱਲ ਕੀਤਾ ਜਾਵੇਗਾ ਤੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਸਰਕਾਰ ਤੇ ਵਿਭਾਗ ਨੇ ਕੋਈ ਪਹਿਲਕਦਮੀ ਨਹੀਂ ਕੀਤੀ। ਮੰਗਾਂ ਨੂੰ ਹੱਲ ਕਰਨ ਲਈ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 2 ਜਨਵਰੀ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਤੇ 6-7-8 ਜਨਵਰੀ ਨੂੰ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। 7 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। Punjab