ਸਾਡੇ ਨਾਲ ਸ਼ਾਮਲ

Follow us

11.6 C
Chandigarh
Sunday, January 18, 2026
More
    Home Breaking News Punjab Cabine...

    Punjab Cabinet: ਪੰਜਾਬ ਕੈਬਨਿਟ ’ਚ ਹੋਵੇਗਾ ਵਾਧਾ, ਨਵੇਂ ਮੰਤਰੀ ਬਣਾਉਣ ਦੀ ਤਿਆਰੀ

    Punjab Cabinet
    Punjab Cabinet: ਪੰਜਾਬ ਕੈਬਨਿਟ ’ਚ ਹੋਵੇਗਾ ਵਾਧਾ, ਨਵੇਂ ਮੰਤਰੀ ਬਣਾਉਣ ਦੀ ਤਿਆਰੀ

    Punjab Cabinet: ਸੰਜੀਵ ਅਰੋੜਾ ਤੋਂ ਇਲਾਵਾ ਕਿਹੜੇ ਕਿਹੜੇ ਬਣਨਗੇ ਮੰਤਰੀ, ਭਗਵੰਤ ਮਾਨ ਨੇ ਦੱਸਣ ਤੋਂ ਕੀਤਾ ਇਨਕਾਰ

    Punjab Cabinet: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕੈਬਨਿਟ ’ਚ ਵਾਧਾ ਅਗਲੇ 2-4 ਦਿਨਾਂ ਵਿੱਚ ਹੀ ਕਰ ਦਿੱਤਾ ਜਾਏਗਾ ਤੇ ਇਸ ਦੇ ਨਾਲ ਹੀ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਜਾਏਗਾ, ਕਿਉਂਕਿ ਲੁਧਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਇਹ ਐਲਾਨ ਕੀਤਾ ਗਿਆ ਸੀ ਕਿ ਸੰਜੀਵ ਅਰੋੜਾ ਨੂੰ ਜਿਤਾਉਣ ਤੋਂ ਬਾਅਦ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਜਾਏਗਾ। ਇਸ ਲਈ ਲੁਧਿਆਣਾ ਵਾਸੀਆਂ ਨੂੰ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ ਹੈ।

    ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾ ਰਿਹਾ ਹੈ, ਇਸ ਵਿੱਚ ਕੋਈ ਸ਼ੱਕ ਨਹੀਂ ਹੈ ਪਰ ਇਸ ਨਾਲ ਹੀ ਕਿਸੇ ਹੋਰ ਨੂੰ ਵੀ ਕੈਬਨਿਟ ਮੰਤਰੀ ਬਣਾਇਆ ਜਾ ਰਿਹਾ ਹੈ ਜਾਂ ਫਿਰ ਨਹੀਂ, ਇਸ ਬਾਰੇ ਉਹ ਕੋਈ ਵੀ ਜਾਣਕਾਰੀ ਨਹੀਂ ਦੇਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਗਲੇ 2-4 ਦਿਨਾਂ ’ਚ ਹੀ ਸਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਜਾਏਗੀ।

    Punjab Cabinet

    ਲੁਧਿਆਣਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਮਾੜੇ ਪ੍ਰਦਰਸ਼ਨ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰੀਕੇ ਦੇ ਨਤੀਜੇ ਆ ਰਹੇ ਹਨ ਤਾਂ ਸੁਖਬੀਰ ਬਾਦਲ ਨੂੰ ਹੀ ਨਹੀਂ, ਸਗੋਂ ਸਾਰੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਹੀ ਸਿਆਸਤ ਨੂੰ ਛੱਡ ਦੇਣਾ ਚਾਹੀਦੀ ਹੈ, ਕਿਉਂਕਿ ਹੁਣ ਆਮ ਲੋਕ ਵੀ ਇਨ੍ਹਾਂ ਨੂੰ ਪਸੰਦ ਨਹੀਂ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਆਪਣੀ ਜ਼ਮਾਨਤ ਵੀ ਬਚਾ ਨਹੀਂ ਰਿਹਾ ਤਾਂ ਇਸ ਤੋਂ ਮਾੜੇ ਹਾਲਾਤ ਕੀ ਹੋ ਸਕਦੇ ਹਨ? ਭਗਵੰਤ ਮਾਨ ਨੇ ਦੱਸਿਆ ਕਿ ਉਹ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਲਈ ਦਫ਼ਤਰ ਦੀ ਮੰਗ ਰੱਖਣ ਲਈ ਆਏ ਹੋਏ ਸਨ।

    Read Also : Rain News Punjab: ਪੰਜਾਬ ’ਚ ਕਈ ਥਾਵਾਂ ’ਤੇ ਪਿਆ ਭਰਵਾਂ ਮੀਂਹ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

    ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸਮੇਂ ਕੌਮੀ ਪਾਰਟੀ ਹੈ, ਫਿਰ ਵੀ ਪੰਜਾਬ ਦੀ ਰਾਜਧਾਨੀ ’ਚ ਪਾਰਟੀ ਕੋਲ ਦਫ਼ਤਰ ਨਹੀਂ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ’ਚ ਰਹੀਆਂ ਸਾਰੀਆਂ ਪਾਰਟੀਆਂ ਕੋਲ ਆਪਣੇ ਆਪਣੇ ਦਫ਼ਤਰ ਚੰਡੀਗੜ੍ਹ ’ਚ ਹਨ। ਇਸ ਲਈ ਉਨ੍ਹਾਂ ਨੇ ਮੁੜ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਦੇ ਹੋਏ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਾਰੇ ਨਿਯਮ ਪੂਰੇ ਕਰਦੀ ਹੈ ਤਾਂ ਉਨ੍ਹਾਂ ਨੂੰ ਦਫ਼ਤਰ ਲਈ ਚੰਡੀਗੜ੍ਹ ਵਿਖੇ ਜਮੀਨ ਅਲਾਟ ਕੀਤੀ ਜਾਵੇ।