ਝੋਨੇ ਦੇ ਸੀਜਨ ’ਚ ਬਿਜਲੀ ਦੀ ਨਹੀਂ ਰਹੇਗੀ ਕਮੀ : ਭਗਵੰਤ ਮਾਨ

Bhagwant Maan
ਅਨਾਜ ਮੰਡੀ ਬੁਢਲਾਡਾ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਕਿਹਾ : 8-8 ਘੰਟੇ ਨਹੀਂ ਸਗੋਂ 10-10 ਘੰਟੇ ਹੋਵੇਗੀ ਸਪਲਾਈ | Bhagwant Maan

  • 52 ਦਿਨਾਂ ਦਾ ਪਿਆ ਹੈ ਥਰਮਲਾਂ ’ਚ ਕੋਲਾ ਭੰਡਾਰ | Bhagwant Maan

ਬੁਢਲਾਡਾ (ਸੁਖਜੀਤ ਮਾਨ)। ਬੁਢਲਾਡਾ ’ਚ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨ ਮਗਰੋਂ ਸ਼ਹਿਰ ਦੀ ਅੰਦਰਲੀ ਅਨਾਜ ਮੰਡੀ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ (Bhagwant Maan) ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੇ ਇਸ ਸੀਜਨ ’ਚ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਕੋਈ ਕਮੀ ਨਹੀਂ ਆਵੇਗੀ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਪੈਦਾਵਰ ਲਈ 52 ਦਿਨਾਂ ਦਾ ਕੋਲਾ ਭੰਡਾਰ ਪਿਆ ਹੈ ਬਿਜਲੀ ਪਹਿਲਾਂ ਵਾਂਗ 8-8 ਘੰਟੇ ਨਹੀਂ ਸਗੋਂ 10-10 ਘੰਟੇ ਦਿੱਤੀ ਜਾਵੇਗੀ।

ਮੁੱਖ ਮੰਤਰੀ ਦੇ ਇਸ ਐਲਾਨ ਨਾਲ ਹੀ ਅਨਾਜ ਮੰਡੀ ’ਚ ਮੌਜੂਦ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਤਾੜੀਆਂ ਮਾਰ ਕੇ ਇਸ ਐਲਾਨ ਦਾ ਸਵਾਗਤ ਕੀਤਾ ਗਿਆ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਵਿਰੋਧੀ ਧਿਰਾਂ ’ਤੇ ਤਿੱਖੇ ਸ਼ਬਦੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਹਾਰ ਪਚਾਉਣੀ ਔਖੀ ਹੋਈ ਪਈ ਹੈ ਇਸ ਲਈ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਕਦੋਂ ਕੀ ਬੋਲ ਦੇਣ ਮੁੱਖ ਮੰਤਰੀ ਨੇ ਕਿਹਾ ਕਿ ਹਾਰਨ ਵਾਲਿਆਂ ਨੂੰ ਲੱਗਦਾ ਸੀ ਕਿ ਆਪ ਸਰਕਾਰ ਸਾਲ ਨਹੀਂ ਪੂਰਾ ਕਰਦੀ, ਇਹ ਬਿਜਲੀ ਨਹੀਂ ਦੇ ਸਕਦੇ, ਨੌਕਰੀਆਂ ਨਹੀਂ ਦੇ ਸਕਦੇ ਪਰ ਅਸੀਂ ਸਭ ਕੁਝ ਦੇ ਰਹੇ ਹਾਂ।

ਉਹਨਾਂ ਕਿਹਾ ਕਿ ਹੁਣ ਉਹ ਕਹਿੰਦੇ ਨੇ ਕਿ 2 ਸਾਲ ਨਹੀਂ ਪੂਰੇ ਕਰ ਸਕਦੇ ਪਰ ਇਹਨਾਂ ਨੂੰ ਇਹ ਨਹੀਂ ਪਤਾ ਕਿ ਲੋਕ 20 ਸਾਲ ਪੂਰੇ ਕਰਵਾਉਣਗੇ। ਉਹਨਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਟਿੱਪਣੀ ਕੀਤੀ ਸੀ ਕਿ ਮੋਬਾਇਲ ਰਿਪੇਅਰ ਕਰਨ ਵਾਲੇ ਆ ਗਏ ਪਰ ਇਹ ਨਹੀਂ ਪਤਾ ਕਿ ਦਿਮਾਗ ਰਿਪੇਅਰ ਵਾਲੇ ਵੀ ਇਹੀ ਹਨ। ਉਹਨਾਂ ਕਿਹਾ ਕਿ ਪਹਿਲਾਂ ਬਣਦੇ ਮੁੱਖ ਮੰਤਰੀਆਂ ਦੇ ਏਜੰਡੇ ’ਤੇ ਲੋਕ ਨਹੀਂ ਸੀ ਇਸ ਕਰਕੇ ਉਹ ਸਿਰਫ ਵੋਟਾਂ ਵੇਲੇ ਹੀ ਆਉਂਦੇ ਸੀ ਪਰ ਜੇ ਮੈਂ ਦੋ ਦਿਨ ਲੋਕਾਂ ਵਿੱਚ ਨਾ ਜਾਵਾਂ ਤਾਂ ਔਖਾ ਹੋ ਜਾਂਦਾ ਹਾਂ ਇਸ ਕਰਕੇ ਪ੍ਰੋਗਰਾਮਾਂ ਵਿੱਚ ਜਾਂਦਾ ਰਹਿੰਦਾ ਹਾਂ। ਉਹਨਾਂ ਕਿਹਾ ਕਿ ਮੈਂ ਰੋਜਾਨਾ 3 ਜਾਂ 4 ਬਟਨ ਦੱਬ ਕੇ ਪ੍ਰੋਜੈਕਟਾਂ ਦਾ ਉਦਘਾਟਨ ਕਰ ਦਿੰਦਾ ਹਾਂ ਤੇ ਸੋਚਦਾ ਹਾਂ ਕਿ ਇਹ ਬਟਨ ਦੱਬਣ ਜੋਗਾ ਲੋਕਾਂ ਨੇ ਕੀਤਾ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਤਹਿਸੀਲਦਾਰ ਤੇ ਸਰਕਾਰ ’ਚ ਜੰਗ, ਸਰਕਾਰ ਕਹਿੰਦੀ ਕਾਰਵਾਈ ਕਰਕੇ ਰਹਾਂਗੇ

ਇਸ ਲਈ ਤੁਸੀਂ ਇੱਕ ਵਾਰ ਬਟਨ ਦੱਬਿਆ ਪਰ ਮੈਂ 5 ਸਾਲ ਪੰਜਾਬ ਦੀ ਤਰੱਕੀ ਲਈ ਬਟਨ ਦੱਬਦਾ ਰਹਾਂਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੱਕ-ਦੂਜੇ ਦੇ ਨਿੱਜੀ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਸੂਬੇ ਨੂੰ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਨੀਤੀ ਰਾਹੀਂ ਲੁੱਟਣ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।

ਇਹ ਵੀ ਪੜੋ : ਭੂਆ ਘਰ ਆਏ ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬਿ੍ਰਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।