Haryana-Punjab weather Alert: ਨਵੀਂ ਦਿੱਲੀ/ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਸਾਵਣ ਦੇ ਮਹੀਨੇ ’ਚ 11 ਦਿਨਾਂ ਦੇ ਸੋਕੇ ਤੋਂ ਬਾਅਦ, ਹੁਣ ਬਰਸਾਤ ਦੇ ਦਿਨ ਆਉਣ ਵਾਲੇ ਹਨ, ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਪਣੇ ਤਾਜਾ ਮੌਸਮ ਬੁਲੇਟਿਨ ’ਚ ਆਉਣ ਵਾਲੇ ਦਿਨਾਂ ’ਚ ਪੂਰੇ ਉੱਤਰੀ ਭਾਰਤ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਹੀ ਹਰਿਆਣਾ, ਪੰਜਾਬ ਤੇ ਦਿੱਲੀ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸ਼ੁਰੂ ਹੋ ਗਈ ਹੈ। Weather Today
ਆਉਣ ਵਾਲੇ ਦਿਨਾਂ ’ਚ ਵੀ ਮੀਂਹ ਇਸੇ ਤਰ੍ਹਾਂ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ’ਚ 2 ਅਗਸਤ ਭਾਵ ਸ਼ਿਵਰਾਤਰੀ ਤੱਕ ਮੀਂਹ ਦੀ ਸੰਭਾਵਨਾ ਜ਼ਿਆਦਾ ਰਹੀ ਹੈ। ਇਸ ਦੌਰਾਨ ਮੱਧ-ਪ੍ਰਦੇਸ਼ ਦੇ ਨਾਲ-ਨਾਲ ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ ਐਨਸੀਆਰ, ਉੱਤਰ ਪ੍ਰਦੇਸ਼, ਹਿਮਾਚਲ ਤੇ ਉੱਤਰਾਖੰਡ ਵਿੱਚ ਮੀਂਹ ਪਵੇਗਾ। ਇਸ ਦੌਰਾਨ ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ’ਚ ਵੀ ਭਾਰੀ ਮੀਂਹ ਪੈ ਸਕਦਾ ਹੈ। ਪਰ ਹਰਿਆਣਾ, ਪੰਜਾਬ, ਰਾਜਸਥਾਨ ਤੇ ਦਿੱਲੀ ਐਨਸੀਆਰ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। Weather Today
Read This : Monsoon: ਭਾਰਤ ’ਚ ਬਦਲਦਾ ਮੀਂਹ ਦਾ ਪੈਟਰਨ
ਦੂਜੇ ਪਾਸੇ ਹੁਣ ਤੱਕ ਔਸਤ ਤੋਂ ਘੱਟ ਮੀਂਹ ਪੈਣ ਕਾਰਨ ਹਰਿਆਣਾ ਤੇ ਪੰਜਾਬ ’ਚ ਹੁੰਮਸ ਭਰੀ ਗਰਮੀ ਹੈ ਕਿਉਂਕਿ ਇੱਕ ਵਾਰ ਮੀਂਹ ਪੈਣ ਨਾਲ ਦਿਨ ਵੇਲੇ ਧੁੱਪ ਨਿਕਲਣ ਕਾਰਨ ਹਵਾ ’ਚ ਨਮੀ ਵੱਧ ਜਾਂਦੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਮਾਨਸੂਨ ਹਵਾਵਾਂ ਹਰਿਆਣਾ ’ਚ ਮੁੜ ਸਰਗਰਮ ਹੋ ਗਈਆਂ ਹਨ। ਮੌਨਸੂਨ ਦੀ ਟਰਫ ਲਾਈਨ ਉੱਤਰੀ ਭਾਰਤ ਵੱਲ ਆਮ ਸਥਿਤੀ ’ਚ ਵਾਪਸ ਆ ਗਈ ਹੈ। ਇਸੇ ਤਰ੍ਹਾਂ ਰਾਜਸਥਾਨ ’ਚ ਘੱਟ ਦਬਾਅ ਵਾਲੇ ਖੇਤਰ ਦੇ ਬੰਦ ਰਹਿਣ ਕਾਰਨ ਹਰਿਆਣਾ ’ਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਇਸ ਕਾਰਨ ਅਗਲੇ ਤਿੰਨ ਦਿਨਾਂ ’ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। Weather Today
2 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ | Weather Today
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਮੌਸਮ ਵਿਭਾਗ ਦੇ ਮੁਖੀ ਡਾ. ਮਦਨ ਖਿਚੜ ਨੇ ਦੱਸਿਆ ਕਿ ਬੁੱਧਵਾਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਹੁਣ ਮਾਨਸੂਨ 2 ਅਗਸਤ ਤੱਕ ਪੂਰੀ ਤਰ੍ਹਾਂ ਸਰਗਰਮ ਰਹੇਗਾ। ਉਧਰ ਹਿਮਾਚਲ ਦੇ ਕੁੱਲੂ ’ਚ ਮੰਗਲਵਾਰ ਦੇਰ ਰਾਤ ਬੱਦਲ ਫਟਣ ਕਾਰਨ ਭਾਰੀ ਮੀਂਹ ਪਿਆ। ਮੀਂਹ ਇੰਨਾ ਜ਼ਿਆਦਾ ਸੀ ਕਿ ਦੁਕਾਨਾਂ ਦੇ ਨਾਲ-ਨਾਲ ਇੱਕ ਪੁਲ ਵੀ ਰੁੜ੍ਹ ਗਿਆ ਤੇ ਕੁਝ ਹੋਟਲਾਂ ਨੂੰ ਵੀ ਨੁਕਸਾਨ ਪਹੁੰਚਿਆ।
ਬੱਦਲ ਫਟਣ ਕਾਰਨ ਪਾਣੀ ਭਰ ਜਾਣ ਕਾਰਨ ਹਿਮਾਚਲ ਪ੍ਰਦੇਸ਼ ਦੇ ਬਿਜਲੀ ਪ੍ਰਾਜੈਕਟ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਤੋਸਨਾਲਾ ਨੇੜੇ ਖੜ੍ਹੀਆਂ ਬਾਗਬਾਨੀ ਫਸਲਾਂ ਖਾਸ ਕਰਕੇ ਸੇਬਾਂ ਦੇ ਬਾਗ ਤਬਾਹ ਹੋ ਗਏ ਹਨ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਨੇ ਰਾਹਤ ਤੇ ਬਚਾਅ ਕਾਰਜਾਂ ਲਈ ਸਥਾਨਕ ਪ੍ਰਸ਼ਾਸਨ ਨੂੰ ਨਿਰਦੇਸ਼ ਦਿੰਦੇ ਹੋਏ ਸੈਲਾਨੀਆਂ ਨੂੰ ਵੀ ਇਨ੍ਹਾਂ ਦੋਵਾਂ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਲਈ ਕਿਹਾ ਹੈ। 31 ਅਗਸਤ ਦੀ ਰਾਤ ਨੂੰ ਹਰਿਆਣਾ, ਪੰਜਾਬ ਤੇ ਹੋਰ ਸੂਬਿਆਂ ’ਚ ਭਾਰੀ ਮੀਂਹ ਪਿਆ।
ਹਿਮਾਚਲ ਦੇ 7 ਜ਼ਿਲ੍ਹਿਆਂ ’ਚ ਅਲਰਟ | Weather Today
ਭਾਰਤੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ 7 ਜ਼ਿਲ੍ਹਿਆਂ ’ਚ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਪੁਣੇ ਬਿਲਾਸਪੁਰ, ਹਮੀਰਪੁਰ ਕਾਂਗੜਾ, ਮੰਡੀ, ਸ਼ਿਮਲਾ ਤੇ ਸਿਰਮੌਰ ਸ਼ਾਮਲ ਹਨ। ਇਨ੍ਹਾਂ ਸਾਰੇ ਜ਼ਿਲ੍ਹਿਆਂ ’ਚ 1 ਅਗਸਤ ਤੱਕ ਮੌਸਮ ਅਜਿਹਾ ਹੀ ਰਹੇਗਾ। ਦੂਜੇ ਪਾਸੇ ਭਾਰੀ ਮੀਂਹ ਕਾਰਨ ਮਨਾਲੀ ’ਚ ਵੀ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਪਾਣੀ ਦੇ ਪ੍ਰਭਾਵ ਕਾਰਨ ਅਟਲ ਸੁਰੰਗ ਤੇ ਮਨਾਲੀ ਲੇਹ ਰੋਡ ਨੂੰ ਜਾਣ ਵਾਲੀ ਸੜਕ ’ਤੇ ਆਵਾਜਾਈ ਬੰਦ ਕਰਨੀ ਪਈ ਪਰ ਜੇਕਰ ਹਿਮਾਚਲ ਪ੍ਰਦੇਸ਼ ’ਚ ਬਾਰਿਸ਼ ’ਤੇ ਨਜਰ ਮਾਰੀਏ ਤਾਂ ਹੁਣ ਤੱਕ ਆਮ ਨਾਲੋਂ 35 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼ ’ਚ ਬੱਦਲ ਫਟਣ ਵਰਗੀਆਂ ਘਟਨਾਵਾਂ ਕਾਰਨ ਸਥਿਤੀ ਨਾਜੁਕ ਬਣੀ ਹੋਈ ਹੈ। Weather Today