ਭਾਜਪਾ ਤੇ ਅਕਾਲੀ ਦਲ ਦੇ ਇਹ ਆਗੂ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਲ

Aam Aadmi Party

ਚੰਡੀਗੜ੍ਹ। ਲੋਕ ਸਭਾ ਚੋਣਾਂ ਦੇ ਐਲਾਨ ਹੋਣ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਪਾਰਟੀ ਬਦਲੀਆਂ ਜਾ ਰਹੀਆਂ ਹਨ। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ-ਇੱਕ ਆਗੂ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਿਆ ਹੈ। Aam Aadmi Party

ਇਹ ਵੀ ਪੜ੍ਹੋ: ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਮਮਤਾ ਬੈਨਰਜੀ ਠੋਕਰ ਲੱਗ ਕੇ ਡਿੱਗੀ

ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਨੇ ਆਮ ਆਦਮੀ ਪਾਰਟੀ ਦਾ ਪੱਲ ਫਡ਼੍ਹ ਲਿਆ ਹੈ। ਇਹ ਦੋਵੇਂ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਪਾਰਟੀ ’ਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਨੇ ਉਨਾਂ ਦਾ ਸਵਾਗਤ ਕੀਤਾ। ਇਸ ਮੌਕੇ ਆਪ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆਡ਼ੀ ਵੀ ਮੌਜ਼ੂਦ ਸਨ। Aam Aadmi Party

LEAVE A REPLY

Please enter your comment!
Please enter your name here