ਘਰੇਲੂ ਬਗੀਚੀ ’ਚ ਲੋੜ ਅਨੁਸਾਰ ਸਬਜ਼ੀਆਂ ਜ਼ਰੂਰ ਬੀਜੋ
(ਸੱਚ ਕਹੂੰ ਨਿਊਜ਼) ਪਟਿਆਲਾ। Winter Vegetables: ਹਰ ਇੱਕ ਵਿਅਕਤੀ ਨੂੰ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਉਗਾ ਕੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਜਿੱਥੇ ਘਰੇਲੂ ਵਰਤੋਂ ਲਈ ਜ਼ਹਿਰ ਮੁਕਤ ਜੈਵਿਕ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ, ਉਥੇ ਹੀ ਬੱਚਤ ਵੀ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਗਬਾਨੀ ਵਿਭਾਗ ਪਟਿਆਲਾ ਵੱਲੋਂ ਘਰੇਲੂ ਬਗੀਚੀ ਵਾਸਤੇ ਸਰਦੀ ਰੁੱਤ 2024 ਦੀਆਂ ਮਿੰਨੀ ਕਿੱਟਾਂ ਜਾਰੀ ਕਰਦੇ ਹੋਏ ਕੀਤਾ।
ਇਹ ਵੀ ਪੜ੍ਹੋ: Punjab News : ਪੰਚਾਇਤਾਂ ਚੋਣਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਕਸੀ ਕਮਰ
ਡਿਪਟੀ ਡਾਇਰੈਕਟਰ ਬਾਗਬਾਨੀ ਸੰਦੀਪ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਮਿੰਨੀ ਕਿੱਟਾਂ ਵਿੱਚ ਪਾਲਕ, ਮੇਥੀ, ਧਨੀਆ, ਮੂਲੀ, ਗਾਜਰ, ਸ਼ਲਗਮ, ਮਟਰ, ਸਾਗ, ਚੀਨੀ ਸਰ੍ਹੋਂ ਆਦਿ ਬੀਜ ਉਪਲੱਬਧ ਹਨ ਅਤੇ ਇੱਕ ਕਿੱਟ ਦਾ ਮੁੱਲ ਸਿਰਫ਼ 80 ਰੁਪਏ ਹੈ। ਇਸ ਕਿੱਟ ਦੇ ਬੀਜ 6 ਮਰਲੇ ਰਕਬੇ ਵਿੱਚ ਬੀਜੇ ਜਾ ਸਕਦੇ ਹਨ ਜਿਸ ਵਿਚੋਂ 400 ਕਿਲੋ ਤਾਜ਼ੀ ਸਬਜ਼ੀ ਪੈਦਾ ਕੀਤੀ ਜਾ ਸਕਦੀ ਹੈ ਅਤੇ ਇਹ 7 ਜੀਆਂ ਦੇ ਪਰਿਵਾਰ ਲਈ ਕਾਫ਼ੀ ਹੈ।
ਉਨ੍ਹਾਂ ਦੱਸਿਆ ਕਿ ਇਹ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਦਫ਼ਤਰ ਉਪ ਡਾਇਰੈਕਟਰ ਬਾਗਬਾਨੀ ਪਟਿਆਲਾ, ਬਾਗਬਾਨੀ ਵਿਕਾਸ ਅਫ਼ਸਰ ਭੱਦਕ ਫਾਰਮ (ਰਾਜਪੁਰਾ), ਸਮਾਣਾ. ਭੁਨਰਹੇੜੀ ਅਤੇ ਨਾਭਾ ਦੇ ਦਫ਼ਤਰਾਂ ਵਿਖੇ ਵੀ ਉਪਲੱਬਧ ਹਨ। ਉਨ੍ਹਾਂ ਜ਼ਿਮੀਂਦਾਰ ਭਰਾਵਾਂ ਅਤੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਬਜ਼ੀਆਂ ਆਪਣੇ ਖੇਤਾਂ, ਖਾਲੀ ਪਲਾਟਾਂ, ਘਰਾਂ ਵਿਚ ਪਈ ਖਾਲੀ ਥਾਂ ਜਾਂ ਟਿਊਬਵੈੱਲ ਉੱਤੇ ਜ਼ਰੂਰ ਬੀਜੀ ਜਾਵੇ। ਜੈਵਿਕ ਤਰੀਕੇ ਨਾਲ ਸਬਜ਼ੀ ਪੈਦਾ ਕਰਨ ਲਈ ਆਪਣੇ ਬਲਾਕ ਦੇ ਸਬੰਧਤ ਬਾਗਬਾਨੀ ਵਿਕਾਸ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Winter Vegetables