Symptoms of Cancer: ਇੱਹ ਲੱਛਣ ਬਣਦੇ ਹਨ ਕੈਂਸਰ ਦਾ ਕਾਰਨ, ਮਾਹਿਰਾਂ ਨੇ ਦਿੱਤੀ ਜਾਣਕਾਰੀ, ਤੁਸੀਂ ਜਾਣੋ…

Symptoms of Cancer
Symptoms of Cancer: ਇੱਹ ਲੱਛਣ ਬਣਦੇ ਹਨ ਕੈਂਸਰ ਦਾ ਕਾਰਨ, ਮਾਹਿਰਾਂ ਨੇ ਦਿੱਤੀ ਜਾਣਕਾਰੀ, ਤੁਸੀਂ ਜਾਣੋ...

Symptoms of Cancer: ਤਲਵੰਡੀ ਭਾਈ/ਫਿਰੋਜ਼ਸ਼ਾਹ (ਬਸੰਤ ਸਿੰਘ ਬਰਾੜ)। ਬੀਤੇ ਦਿਨ ਸੀ ਐੱਚ ਸੀ ਫਿਰੋਜ਼ਸ਼ਾਹ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਚੇਤਨ ਕੱਕੜ ਦੀ ਰਹਿਨੁਮਾਈ ਹੇਠ ਕਰਵਾਏ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਵਿੱਚ ਹਾਜ਼ਰੀਨ ਨਾਲ ਵਿਚਾਰ ਸਾਂਝੇ ਕੀਤੇ ਗਏ ।

Read Also : Himachal News: ਹਿਮਾਚਲ ਦੀ ਸਿਆਸਤ ਛਾਇਆ ਸਮੋਸਾ ਵਿਵਾਦ! ਜਾਣੋ ਕੀ ਹੈ ਮਾਮਲਾ?

ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਚੇਤਨ ਕੱਕੜ ਨੇ ਕੈਂਸਰ ਦੇ ਸੰਭਾਵੀ ਕਾਰਨਾਂ ਅਤੇ ਇਲਾਜ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ’ਚ ਬਦਲਾਅ ਕਰਦਿਆਂ ਪੋਸ਼ਟਿਕ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਭੋਜਨ ਵਿੱਚ ਫਲ ਅਤੇ ਸਬਜੀਆਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ ਅਤੇ ਰੋਜ਼ਾਨਾ ਸਰੀਰਕ ਕਸਰਤ, ਯੋਗਾ ਆਦਿ ਕਰਨੀ ਚਾਹੀਦੀ ਹੈ। Symptoms of Cancer

ਇਸ ਮੌਕੇ ਹਰਦੀਪ ਸਿੰਘ ਸੰਧੂ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਔਰਤਾਂ ਵਿੱਚ ਹੋਣ ਵਾਲੇ ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛਾਤੀ ਵਿੱਚ ਗਿਲਟੀ, ਮਾਹਵਾਰੀ ਵਿੱਚ ਅਤੇ ਮਾਹਵਾਰੀ ਦੇ ਇਲਾਵਾ ਵਧੇਰੇ ਖੂਨ ਪੈਣਾ, ਪਿਸ਼ਾਬ ਜਾਂ ਪਖਾਨੇ ਰਸਤੇ ਖੂਨ ਆਉਣਾ ਆਦਿ ਕੈਂਸਰ ਦੇ ਸੰਭਾਵੀ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਕੈਂਸਰ ਦੀ ਜਲਦੀ ਪਹਿਚਾਣ ਹੀ ਇਸ ਦੇ ਇਲਾਜ ਵਿੱਚ ਸਹਾਈ ਹੋ ਸਕਦੀ ਹੈ, ਅਜਿਹੇ ਰੋਗਾਂ ਦੀ ਜਲਦੀ ਪਹਿਚਾਣ ਹਿੱਤ 30 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਜ਼ਰੂਰ ਆਪਣੀ ਮੁਕੰਮਲ ਡਾਕਟਰੀ ਜਾਂਚ ਕਰਵਾੳਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਰਾਹੀਂ ਕੈਂਸਰ ਦੇ ਮਰੀਜਾਂ ਨੂੰ 1.5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ।