ਕਿਲਾ ਰਾਏਪੁਰ ਵਿਖੇ ਸ਼ਿਰਕਤ ਕਰਨ ਮੌਕੇ ਕੈਬਨਿਟ ਮੰਤਰੀ ਗਗਨ ਮਾਨ ਨੇ ਕਿਸਾਨਾਂ ’ਤੇ ਲਾਠੀਚਾਰਜ ਦੀ ਕੀਤੀ ਨਿਖੇਧੀ | Anmol Gagan Maan
ਕਿਲਾ ਰਾਏਪੁਰ (ਜਸਵੀਰ ਸਿੰਘ ਗਹਿਲ)। (MSP) ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਹਰਿਆਣਾ ਦੇ ਬਾਰਡਰਾਂ ’ਤੇ ਕਿਸਾਨਾਂ ਉੱਪਰ ਹੋ ਰਹੇ ਅੱਤਿਆਚਾਰ ਦੀ ਨਿਖੇਧੀ ਕੀਤੀ। ਉਹ ਇੱਥੇ ਤਿੰਨ ਰੋਜ਼ਾ ਪੇਂਡੂ ਉਲੰਪਿਕ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ ਸਨ। ਕੈਬਨਿਟ ਮੰਤਰੀ ਗਗਨ ਮਾਨ ਨੇ ਕਿਹਾ ਕਿ ਹਰਿਆਣਾ ਬਾਰਡਰਾਂ ’ਤੇ ਕਿਸਾਨਾਂ ਉੱਪਰ ਕੀਤਾ ਗਿਆ ਲਾਠੀਚਾਰਜ ਗਲਤ ਹੈ। ਜਿਸ ਦੀ ਉਹ ਪੁਰਜ਼ੋਰ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨਾਂ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ ਪੰਜਾਬ ਉਨ੍ਹਾਂ ਹੀ ਉੱਪਰ ਜਾਏਗਾ। (Anmol Gagan Maan)
Anmol Gagan Maan
ਉਨ੍ਹਾਂ ਕਿਹਾ ਕਿ ਉਹ ਖੁਦ ਕਿਸਾਨ ਦੀ ਧੀ ਹਨ, ਇਸ ਲਈ ਜਾਣਦੇ ਹਨ ਕਿ ਇੱਕ ਕਿਸਾਨ ਲਈ ਐੱਮਐੱਸੀਪੀ (MSP) ਕਿੰਨੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸਨੂੰ ਆਪਣੇ ਕਿਸੇ ਸੁਪਨੇ ਨੂੰ ਪੂਰਾ ਕਰਨ ਲਈ ਕਿਹਾ ਜਾਵੇ ਤਾਂ ਉਨ੍ਹਾਂ ਦਾ ਪਹਿਲਾ ਸੁਪਨਾ ਕਿਸਾਨਾਂ ਨੂੰ ਖੁਸ਼ਹਾਲ ਦੇਖਣ ਦਾ ਹੋਵੇਗਾ।

ਜਿਸ ਲਈ ਐੱਮਐੱਸਪੀ ਜਰੂਰੀ ਹੈ। ਸੋਸ਼ਲ ਮੀਡੀਆ ’ਤੇ ਵਿਰੋਧੀਆਂ ਵੱਲੋਂ ਆਪਣੀ (ਗਗਨ ਮਾਨ) ਦੀ ਪੋਸਟ ਕੀਤੀ ਜਾ ਰਹੀ ਵੀਡੀਓ ਸਬੰਧੀ ਇੱਕ ਸਵਾਲ ਦੇ ਜਵਾਬ ’ਚ ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਲਈ 5 ਮਿੰਟ ’ਚ ਐੱਮਐੱਸਪੀ (MSP) ਦੀ ਮੰਗ ਕੀਤੀ ਹੈ ਤਾਂ ਉਹ ਦਿਲੋਂ ਤੇ ਜਜਬਾਤੀ ਹੋ ਕੇ ਹੀ ਕੀਤੀ ਹੈ ਪਰ ਉਨ੍ਹਾਂ ਨੂੰ ਸਰਕਾਰ ’ਚ ਇੱਕ ਖਾਸ ਅਹੁਦੇ ’ਤੇ ਆਕੇ ਸਮਝ ਆਇਆ ਕਿ ਸਿਸਟਮ ਮੁਤਾਬਕ ਕੁੱਝ ਗੱਲਾਂ ਦੇ ਹੱਲ ਇੰਨੀ ਜਲਦੀ ਨਹੀਂ ਹੁੰਦੇ, ਉਨ੍ਹਾਂ ਨੂੰ ਹੱਲ ਕਰਨ ਲਈ ਸਮਾਂ ਲੱਗਦਾ ਹੈ। (Anmol Gagan Maan)
Farmer : ਸਰਕਾਰ ਵਾਅਦੇ ਤੋਂ ਮੁੱਕਰੀ, ਕਿਸਾਨ ਮਜ਼ਦੂਰ ਪੱਖੀ ਨੀਤੀ ਨਹੀਂ ਕੀਤੀ ਲਾਗੂ : ਕਿਸਾਨ ਆਗੂ
ਉਨ੍ਹਾਂ ਕਿਹਾ ਕਿ ਵਿਸ਼ਵਾਸ਼ ਰੱਖਿਓ ਇੱਕ ਦਿਨ ਇਹ ਸਮਾਂ ਜਰੂਰ ਆਏਗਾ। ਜਦੋਂ ਕਿਸਾਨਾਂ ਨੂੰ ਐੱਮਐੱਸਪੀ (MSP) ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਾਲ ਇਨ੍ਹਾਂ ਵਿਸ਼ਵ ਪ੍ਰਸਿੱਧ ਖੇਡਾਂ ਦੇ ਆਯੋਜਨ ਲਈ 1 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇੰਨ੍ਹਾਂ ਖੇਡਾਂ ਨੂੰ ਹੋਰ ਨਵੀਆਂ ਲੀਹਾਂ ’ਤੇ ਲਿਜਾਣ ਲਈ ਹੋਰ ਗਰਾਂਟ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸ਼ਾਉਣ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਰਵਾਇਤੀ ਮੇਲਿਆਂ/ਤਿਉਹਾਰਾਂ ਨੂੰਧੂਮ-ਧਾਮ ਨਾਲ ਮਨਾਉਣ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਜਿਸ ਦੇ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। (Anmol Gagan Maan)