ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News Crime News: ਮ...

    Crime News: ਮੈਡੀਕਲ ਹਸਪਤਾਲ ’ਚੋਂ ਚੋਰੀ ਕਰਨ ਵਾਲਾ ਚੋਰ 2 ਮੋਟਰਸਾਈਕਲਾਂ ਸਮੇਤ ਕਾਬੂ

    Crime News
    Crime News: ਮੈਡੀਕਲ ਹਸਪਤਾਲ ’ਚੋਂ ਚੋਰੀ ਕਰਨ ਵਾਲਾ ਚੋਰ 2 ਮੋਟਰਸਾਈਕਲਾਂ ਸਮੇਤ ਕਾਬੂ

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਰੇਡਾਂ ਕਰਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਤਰਲੋਚਨ ਸਿੰਘ ਡੀ.ਐਸ.ਪੀ (ਫਰੀਦਕੋਟ) ਦੇ ਯੋਗ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਮੈਡੀਕਲ ਹਸਪਤਾਲ ਫਰੀਦਕੋਟ ਵਿੱਚੋ ਵਹੀਕਲ ਚੋਰੀ ਕਰਨ ਵਾਲੇ ਮੋਟਰਸਾਈਕਲ ਚੋਰ ਨੂੰ ਚੋਰੀ ਦੇ 02 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ। Crime News

    ਇਹ ਵੀ ਪੜ੍ਹੋ: Punjab AAP New President: ਆਮ ਆਦਮੀ ਪਾਰਟੀ ਪੰਜਾਬ ਨੂੰ ਮਿਲੇ ਨਵੇਂ ਪ੍ਰਧਾਨ

    ਸ:ਥ: ਅਕਲਪ੍ਰੀਤ ਸਿੰਘ ਇੰਚਾਰਜ ਚੌਕੀ ਮੈਡੀਕਲ ਫਰੀਦਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਚੌਕੀ ਮੈਡੀਕਲ ਹਾਜ਼ਰ ਸੀ ਤਾਂ ਉਹਨਾ ਨੂੰ ਇਤਲਾਹ ਮਿਲੀ ਕਿ ਹਰਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਮਚਾਕੀ ਮੱਲ ਸਿੰਘ, ਫਰੀਦਕੋਟ ਜੋ ਕਿ ਮੈਡੀਕਲ ਹਸਪਤਾਲ ਫਰੀਦਕੋਟ ਵਿੱਚੋ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦਿ ਹੈ ਅਤੇ ਜਿਸ ਪਰ ਰੇਡ ਕਰਨ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦੇ ਹੈ। ਜਿਸਤੇ ਮੁਕੱਦਮਾ ਨੰਬਰ 420 ਮਿਤੀ 21.11.2024 ਅ/ਧ 305/317(2) ਬੀ.ਐਨ.ਐਸ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕਰਕੇ ਦੋਸ਼ੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਕੋਲੋਂ ਚੋਰੀ ਦੇ 02 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਤਫਤੀਸ ਜਾਰੀ ਹੈ। ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ।

    LEAVE A REPLY

    Please enter your comment!
    Please enter your name here