Faridkot News: ਮੈਡੀਕਲ ਕਾਲਜ ਹਸਪਤਾਲ ’ਚੋਂ ਚੋਰੀ ਕਰਨ ਵਾਲੇ ਚੋਰ ਨੂੰ ਸਮਾਨ ਸਮੇਤ ਕੀਤਾ ਕਾਬੂ

Faridkot News
Faridkot News: ਮੈਡੀਕਲ ਕਾਲਜ ਹਸਪਤਾਲ ’ਚੋਂ ਚੋਰੀ ਕਰਨ ਵਾਲੇ ਚੋਰ ਨੂੰ ਸਮਾਨ ਸਮੇਤ ਕੀਤਾ ਕਾਬੂ

ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਅਤੇ ਤਰਲੋਚਨ ਸਿੰਘ ਡੀ.ਐਸ.ਪੀ, ਫਰੀਦਕੋਟ ਦੇ ਯੋਗ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਏ.ਸੀ ਪਲਾਟ ਵਿੱਚ ਚੋਰੀ ਕਰਨ ਵਾਲੇ ਚੋਰ ਨੂੰ ਚੋਰੀ ਦੇ ਸਮਾਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। Faridkot News

ਇਹ ਵੀ ਪੜ੍ਹੋ: Stubble Burning: ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਟੀਮਾਂ ਪਿੰਡਾਂ ’ਚ ਲਗਾਤਾਰ ਡਟੀਆਂ

ਥਾਣਾ ਸਿਟੀ ਫਰੀਦਕੋਟ ਵਿਖੇ ਸੰਜੇ ਗੁਪਤਾ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵੱਲੋਂ ਮੈਡੀਕਲ ਕਾਲਜ ਦੇ ਏ.ਸੀ ਪਲਾਟ ਵਿੱਚ ਚੋਰੀ ਹੋਣ ਸਬੰਧੀ ਦਰਖਾਸਤ ਪ੍ਰਾਪਤ ਹੋਈ ਸੀ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 397 ਮਿਤੀ 04.11.2024 ਅ/ਧ 331(4)/305 ਬੀ.ਐਨ.ਐਸ ਥਾਣਾ ਸਿਟੀ ਫਰੀਦਕੋਟ ਬਰਖਿਲਾਫ ਨਾਮਾਲੂਮ ਵਿਅਕਤੀ ਦਰਜ ਰਜਿਸਟਰ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ।

ਦੌਰਾਨੇ ਤਫਤੀਸ਼ ਸ:ਥ: ਅਕਲਪ੍ਰੀਤ ਸਿੰਘ 915/ਫਰੀਦਕੋਟ ਇੰਚਾਰਜ ਚੌਕੀ ਮੈਡੀਕਲ ਕਾਲਜ, ਫਰੀਦਕੋਟ ਵੱਲੋਂ ਉਕਤ ਮੁਕੱਦਮੇ ਵਿੱਚ ਦੋਸ਼ੀ ਜਸਵਿੰਦਰ ਸਿੰਘ ਉਰਫ ਗੋਰੀ ਪੁੱਤਰ ਜਸਕਰਨ ਸਿੰਘ ਵਾਸੀ ਭੂਤ ਬਸਤੀ ਪਿੰਡ ਟਹਿਣਾ, ਜ਼ਿਲ੍ਹਾ ਫਰੀਦਕੋਟ ਨੂੰ ਨਾਮਜਦ ਕੀਤਾ ਗਿਆ। ਮੁਲਜ਼ਮ ਜਸਵਿੰਦਰ ਸਿੰਘ ਉਕਤ ਚੋਰੀ ਦੇ ਸਮਾਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸਦਾ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ। Faridkot News