ਸਾਡੇ ਨਾਲ ਸ਼ਾਮਲ

Follow us

12.3 C
Chandigarh
Tuesday, January 20, 2026
More
    Home Breaking News Punjab News: ...

    Punjab News: ਪੰਜਾਬ ਦੇ ਇਹ ਜ਼ਿਲ੍ਹੇ ਨੂੰ 11 ਜੂਨ ਨੂੰ ਮਿਲੇਗਾ ਵੱਡਾ ਤੋਹਫ਼ਾ!

    Punjab News
    Punjab News: ਪੰਜਾਬ ਦੇ ਇਹ ਜ਼ਿਲ੍ਹੇ ਨੂੰ 11 ਜੂਨ ਨੂੰ ਮਿਲੇਗਾ ਵੱਡਾ ਤੋਹਫ਼ਾ!

    Punjab News

    Punjab News: ਜਲੰਧਰ (ਸੱਚ ਕਹੂੰ ਨਿਊਜ਼)। ਜਲੰਧਰ ਦੇ ਇਤਿਹਾਸਕ ਬਰਲਟਨ ਪਾਰਕ ’ਚ ਬਣਾਏ ਜਾ ਰਹੇ ਇਸ ਸਪੋਰਟਸ ਹੱਬ ਦਾ ਰਸਮੀ ਉਦਘਾਟਨ 11 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਸੇ ਦਿਨ ਕਬੀਰ ਜਯੰਤੀ ਮੌਕੇ ਜਲੰਧਰ ’ਚ ਇੱਕ ਸੂਬਾ ਪੱਧਰੀ ਪ੍ਰੋਗਰਾਮ ਵੀ ਹੋਣਾ ਹੈ, ਜਿਸ ’ਚ ਮੁੱਖ ਮੰਤਰੀ ਦੀ ਮੌਜ਼ੂਦਗੀ ਲਗਭਗ ਤੈਅ ਹੈ।

    ਇਹ ਖਬਰ ਵੀ ਪੜ੍ਹੋ : World Environment Day 2025: ਤੜਕਸਾਰ ਉੱਠਦਿਆਂ ਹੀ ਮਲੋਟ ਦੀ ਸਾਧ-ਸੰਗਤ ਨੇ ਮਨਾਇਆ ‘ਵਿਸ਼ਵ ਵਾਤਾਵਰਣ ਦਿਵਸ’

    ਅਜਿਹੀ ਸਥਿਤੀ ’ਚ, ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ ਉਸੇ ਦਿਨ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ ਵੀ ਕਰਨਗੇ। ਖਾਸ ਗੱਲ ਇਹ ਹੈ ਕਿ ਇਹ ਪ੍ਰੋਜੈਕਟ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ, ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਤੇ ਜਲੰਧਰ ਦੇ ਮੇਅਰ ਵਨੀਤ ਧੀਰ ਦੇ ਸਾਂਝੇ ਯਤਨਾਂ ਨਾਲ ਰੂਪ ਧਾਰਨ ਕਰ ਰਿਹਾ ਹੈ। ਦੱਸਿਆ ਗਿਆ ਹੈ ਕਿ ਸਬੰਧਤ ਠੇਕੇਦਾਰ ਕਈ ਸਾਲ ਪਹਿਲਾਂ ਅਲਾਟ ਕੀਤੇ ਗਏ ਟੈਂਡਰ ’ਤੇ ਦੁਬਾਰਾ ਕੰਮ ਸ਼ੁਰੂ ਕਰਨ ਲਈ ਸਹਿਮਤ ਹੋ ਗਿਆ ਹੈ। Punjab News

    ਨਗਰ ਨਿਗਮ ਪ੍ਰਸ਼ਾਸਨ ਨੇ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਨੂੰ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਿਰਫ ਡੇਢ ਸਾਲ ਬਾਕੀ ਹੈ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਟੀਮ ਅਜਿਹੇ ਵਿਕਾਸ ਕਾਰਜਾਂ ਰਾਹੀਂ ਜਨਤਕ ਸਮਰਥਨ ਨੂੰ ਹੋਰ ਮਜ਼ਬੂਤ ​​ਕਰਨਾ ਚਾਹੁੰਦੀ ਹੈ। Punjab News