Farmers : ਕਿਸਾਨਾਂ ਨੂੰ ਇਸ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਕਈ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ

Farmers

ਮਨੋਹਰ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤਰਿਮ ਬਜਟ ਪੇਸ਼, ਕਈ ਵੱਡੇ ਐਲਾਨ | Farmers

  • ਬਜਟ: Farmers ਦੇ ਕਰਜੇ ਦਾ ਵਿਆਜ ਮੁਆਫ਼, ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਮਿਲਣਗੇ ਇੱਕ ਕਰੋੜ ਰੁਪਏ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹਰਿਆਣਾ ਦੀਆਂ ਸਰਹੱਦਾਂ ’ਤੇ ਖੜ੍ਹੀਆਂ ਹਨ ਅਤੇ ਉਹ ਦਿੱਲੀ ਵੱਲ ਕੂਚ ਕਰਨਾ ਚਾਹੁੰਦੀਆਂ ਹਨ। ਇਸ ਕਾਰਨ ਸ਼ੰਭੂ ਸਰਹੱਦ ਤੇ ਖਨੌਰੀ ਸਰਹੱਦ ’ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਹਰਿਆਣਾ ਸਰਕਾਰ ਨੇ ਕਿਸਾਨਾਂ ਸਬੰਧੀ ਬਜਟ ’ਚ ਵੱਡਾ ਐਲਾਨ ਕੀਤਾ ਹੈ।

ਸ਼ੁੱਕਰਵਾਰ ਨੂੰ ਬਜਟ ਪੇਸ਼ ਕਰਦੇ ਹੋਏ ਸਰਕਾਰ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਕਿਸਾਨਾਂ ਦੇ ਖੇਤੀ ਕਰਜ਼ਿਆਂ ’ਤੇ ਵਿਆਜ ਮੁਆਫ਼ ਕੀਤਾ ਜਾਵੇਗਾ। ਸਤੰਬਰ 2023 ਤੱਕ ਲਏ ਗਏ ਕਰਜ਼ਿਆਂ ਦਾ ਵਿਆਜ ਮਾਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ’ਤੇ ਕੋਈ ਜ਼ੁਰਮਾਨਾ ਲਾਇਆ ਗਿਆ ਹੈ ਤਾਂ ਉਹ ਵੀ ਅਦਾ ਨਹੀਂ ਕਰਨਾ ਪਵੇਗਾ। ਇਹ ਸਹੂਲਤ ਇਸ ਸਾਲ ਮਈ ਤੱਕ ਉਪਲਬਧ ਰਹੇਗੀ। ਇਸ ਤੋਂ ਬਾਅਦ ਜੋ ਵੀ ਵਿਆਜ ਜਾਂ ਜ਼ੁਰਮਾਨਾ ਨਵੇਂ ਸਿਰੇ ਤੋਂ ਲਾਇਆ ਜਾਵੇਗਾ, ਉਸ ਦਾ ਭੁਗਤਾਨ ਕਰਨਾ ਹੋਵੇਗਾ।

ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਜਾਵੇਗਾ। ਸ਼ਹੀਦ ਫੌਜੀ, ਚਾਹੇ ਉਹ ਕਿਸੇ ਵੀ ਰੱਖਿਆ ਸੇਵਾ ਜਾਂ ਕੇਂਦਰੀ ਹਥਿਆਰਬੰਦ ਪੁਲਿਸ ਬਲ ਨਾਲ ਸਬੰਧਤ ਹੋਣ। ਹਥਿਆਰਬੰਦ ਬਲਾਂ ਵਿੱਚ ਵਧੇਰੇ ਅਧਿਕਾਰੀਆਂ ਅਤੇ ਜਵਾਨਾਂ ਦੀ ਹਿੱਸੇਦਾਰੀ ਵਧਾਉਣ ਲਈ, ਹਰਿਆਣਾ ਦੇ ਵਸਨੀਕਾਂ ਨੂੰ ਰੱਖਿਆ ਅਤੇ ਨੀਮ ਫੌਜੀ ਬਲ ਦੀਆਂ ਸੇਵਾਵਾਂ ਵਿੱਚ ਸੇਵਾ ਲਈ ਤਿਆਰ ਕਰਨ ਲਈ ਸੂਬੇ ਵਿੱਚ 3 ਆਰਮਡ ਫੋਰਸ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਤ ਕੀਤੇ ਜਾਣਗੇ।

14 ਫਸਲਾਂ ਨੂੰ ਘੱਟੋ-ਘੱਟ ਸਮਰੱਥਨ ਮੁੱਲ ’ਤੇ ਖਰੀਦੇਗੀ ਹਰਿਆਣਾ ਸਰਕਾਰ

ਮਨੋਹਰ ਲਾਲ ਖੱਟਰ ਨੇ ਆਪਣਾ ਲਗਾਤਾਰ 5ਵਾਂ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਘੱਟੋ-ਘੱਟ ਸਮਰੱਥਨ ਮੁੱਲ ’ਤੇ 14 ਫਸਲਾਂ ਦੀ ਖਰੀਦ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਘੱਟੋ-ਘੱਟ ਸਮੱਰਥਨ ਮੁੱਲ ’ਤੇ ਫਸਲ ਦੀ ਖਰੀਦ ਦੀ ਗਾਰੰਟੀ ਹੈ। ਮਨੋਹਰ ਲਾਲ ਖੱਟਰ ਨੇ ਬਜਟ ਦੌਰਾਨ ਇਹ ਵੀ ਦੱਸਿਆ ਕਿ ਅਸੀਂ ਇੱਕ ਪੋਰਟਲ ਵੀ ਸ਼ੁਰੂ ਕੀਤਾ ਹੈ। ਇਸ ਪੋਰਟਲ ’ਤੇ ਕਿਸਾਨ ਸਿਰਫ਼ ਫ਼ਸਲ ਦੀ ਤਬਾਹੀ ਦੀ ਸਥਿਤੀ ’ਚ ਹੀ ਆਨਲਾਈਨ ਦਾਅਵੇ ਕਰ ਸਕਦੇ ਹਨ। ਇਸ ਰਾਹੀਂ ਅਸੀਂ ਹੁਣ ਤੱਕ 297 ਕਰੋੜ ਰੁਪਏ ਦੀ ਰਾਸ਼ੀ ਸਹਾਇਤਾ ਵਜੋਂ ਦੇ ਚੁੱਕੇ ਹਾਂ।

Also Read : Democracy : ਲੋਕਤੰਤਰ ’ਚ ਬਹੁਮਤ ਦਾ ਸਨਮਾਨ ਹੋਵੇ