ਆਪਣੀ ਮਹੀਨੇ ਦੀ ਤਨਖ਼ਾਹ ਰਾਹਤ ਫੰਡ ’ਚ ਦੇਣ ਦਾ ਕੀਤਾ ਐਲਾਨ | Floods
ਫ਼ਤਿਹਗੜ੍ਹ ਸਾਹਿਬ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਅੱਜ ਫ਼ਤਿਹਗੜ੍ਹ ਸਾਹਿਬ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਨੂੰ ਹੜ੍ਹ ਪੀੜਤਾਂ ਦੀ ਮੱਦਦ ਵਾਸਤੇ ਮੁੱਖ ਮੰਤਰੀ ਰਾਹਤ ਫੰਡ ’ਚ ਦੇਣ ਦਾ ਐਲਾਨ ਵੀ ਕੀਤਾ। ਨਾਲ ਹੀ ਉਨ੍ਹਾਂ ਹੋਰਨਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਸਹਾਇਤਾ ਲਈ ਕਿਹਾ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਰ ਸ਼ਹਿਰ ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰ ਮਿਲ ਕੇ ਐਂਬੂਲੈਂਸ, ਮੋਬਾਇਲ ਟੀਮ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ’ਚ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਗੇ। (Floods)
ਕਿਹਾ, ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੀ ਗਲੀ-ਮੁਹੱਲੇ ’ਚ ਹੀ ਮਿਲਣਗੀਆਂ ਸਿਹਤ ਸੇਵਾਵਾਂ | Floods
ਇਸ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਤੋਂ ਇਲਾਵਾ ਕਾਰਪੋਰੇਟ ਸਮੇਤ ਸਾਰੇ ਨਿੱਜੀ ਹਸਪਤਾਲਾਂ, ਨਰਸਿੰਗ ਹੋਮ ਅਤੇ ਐੱਨਜੀਓ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪਟਿਆਲਾ ਵਿਖੇ ਹੜ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ 15 ਹਸਪਤਾਲ ਖੋਲੇ੍ਹ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਫ਼ਤਿਹਗੜ੍ਹ ਸਾਹਿਬ ’ਚ ਸਿਹਤ ਸੇਵਾਵਾਂ ਦੇ ਲਈ ਮੈਡੀਕਲ ਸੈਂਟਰ ਖੋਲ੍ਹੇ ਜਾ ਰਹੇ ਹਨ, ਜਿੱਥੇ ਦਵਾਈਆਂ ਅਤੇ ਹੋਰ ਮੈਡੀਕਲ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਗਲੀ-ਮੁਹੱਲੇ ਵਿੱਚ ਹੀ ਸਿਹਤ ਸੇਵਾਵਾਂ ਮਿਲਣਗੀਆਂ।
ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਘਟਿਆ, ਪਰ ਮੀਂਹ ਦੇ ਹਾਈ ਅਲਰਟ ਨੇ ਚਿੰਤਾ ਵਧਾਈ
ਇਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਸੂਬੇ ਦੇ ਹੋਰ ਮੰਤਰੀਆਂ ਅਤੇ ਵਿਧਾਇਕ ਨੂੰ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਹਿਯੋਗ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਸ ਸਮੇਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5 ਲੱਖ ਰੁਪਏ ਦੀ ਸਹਾਇਤ ਦੇਣ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਤਨਖ਼ਾਹ ਨਾਲ ਕੋਈ ਬਹੁਤੀ ਵੱਡੀ ਰਾਹਤ ਨਹੀਂ ਮਿਲੇਗੀ ਪਰ ਇਸ ਸਮੇਂ ਛੋਟੀ ਛੋਟੀ ਸਹਾਇਤਾ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ’ਚ ਵੱਡਾ ਯੋਗਦਾਨ ਸਾਬਤ ਹੋਵੇਗੀ।