ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਪੰਜਾਬ ਸਰਕਾਰ ਵ...

    ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਸਕੀਮ ਲੋਕਾਂ ਲਈ ਬਣ ਰਹੀ ਐ ਵਰਦਾਨ

    Dr. Baljit Kaur
    Dr. Baljit Kaur

    ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਜਲਦੀ ਖੁੱਲਣਗੇ ਆਮ ਆਦਮੀ ਕਲੀਨਿਕ

    ਮਲੋਟ (ਮਨੋਜ)। ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। (Scheme)

    ਉਨ੍ਹਾਂ ਦੱਸਿਆ ਕਿ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਜਲਦ ਹੀ ਜਿਲ੍ਹੇ ਵਿਚ 2 ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲ੍ਹਣ ਜਾ ਰਹੇ ਹਨ। (Scheme)

    ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਇਸ ਸਬੰਧੀ ਵਿਸਥਾਰਤ ਜਾਣਕਾਰੀ ਵਿਚ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵਲੋਂ ਮਹੀਨਾ ਦਸੰਬਰ 2023 ਦੇ ਅੰਤ ਤੱਕ 218652 ਮਰੀਜਾਂ ਨੂੰ ਚੈਕ ਕੀਤਾ ਗਿਆ ਅਤੇ 89353 ਮਰੀਜਾਂ ਦੇ ਮੁਫਤ ਲੈਬ ਟੈਸਟ ਕੀਤੇ ਗਏ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ ।

    Also Read : ਇੱਕ ਲੱਖ ਦਾ ਇਨਾਮੀ ਪੁਲਿਸ ਮੁਕਾਬਲੇ ’ਚ ਮਾਰਿਆ ਗਿਆ, ਕਿੱਥੋਂ ਦਾ ਹੈ ਮਾਮਲਾ?

    ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।ਆਮ ਆਦਮੀ ਕਲੀਨਿਕਾਂ ਵਿਚ 38 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।

    ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਵੀ ਅਪੀਲ ਕੀਤੀ।

    LEAVE A REPLY

    Please enter your comment!
    Please enter your name here