ਕੋਟਕਪੂਰਾ (ਅਜੈ ਮਨਚੰਦਾ)। ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਐਨ.ਐਸ.ਐਸ ਵਿਭਾਗ ਵੱਲੋ ਕਾਰਜਕਾਰੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ‘ਪਲਾਸਟਿਕ ਨੂੰ ਬੰਦ ਕਰੋ’ ਸਿਰਲੇਖ ਹੇਠ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਉਦੇਸ਼ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਪਲਾਸਟਿਕ ਦੀ ਵਰਤੋ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਤਰਾਂ ਪਲਾਸਟਿਕ ਦੀ ਰਹਿੰਦ ਖੂਹਦ ਵਿੱਚ ਕਮੀ ਲਿਆਉਣਾ ਸੀ। (Plastic Ban)
ਇਹ ਵੀ ਪੜ੍ਹੋ : ਮਾਰਿਆ ਜਾ ਸਕਦਾ ਐ ਗੈਂਗਸਟਰ ਲਾਰੈਂਸ ਬਿਸ਼ਨੋਈ! ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਐਨ.ਐਸ.ਐਸ ਵਲੰਟੀਆਰਜ਼ ਨੇ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਸ ਗਤੀਵਿਧੀ ਦਾ ਆਨੰਦ ਮਾਣਿਆ। ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਪਿੱਪਲ ਸਿੰਘ ਅਤੇ ਪ੍ਰੋ. ਅਨੀਤਾ ਬੇਦੀ ਨੇ ਵਲੰਟੀਅਰਾਂ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਇਸ ਮੁਹਿੰਮ ਤਹਿਤ ਆਪਣੇ ਆਸ-ਪਾਸ ਦੇ ਲੋਕਾਂ ਨੂੰ ਜਾਗਰੂਕ ਕਰਨ ਦੀ ਗੁਜਾਰਿਸ਼ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰੀਸ਼ ਸ਼ਰਮਾ ਜੀ ਵੱਲੋ ਐਨ.ਐਸ.ਐਸ ਵਿਭਾਗ ਦੀ ਇਸ ਗਤੀਵਿਧੀ ਦੀ ਸ਼ਲਾਘਾ ਕੀਤੀ ਅਤੇ ਸਮੇਂ-ਸਮੇਂ ਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ। (Plastic Ban)