ਨਵੀਂ ਦਿੱਲੀ। New CM of Delhi : ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਤਿਸ਼ੀ (Atishi Marlena) ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅੱਜ ‘ਆਪ’ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ’ਚ ਇਹ ਫੈਸਲਾ ਲਿਆ ਗਿਆ ਕਿ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾਵੇਗਾ।
ਬੀਤੇ ਦਿਨ ਵੀ ਇਸ ਬਾਰੇ ਹੋਏ ਸੀ ਚਰਚਾ | New CM of Delhi
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੋ ਦਿਨਾਂ ਅੰਦਰ ਅਸਤੀਫਾ ਦੇਣ ਦੇ ਐਲਾਨ ਤੋਂ ਬਾਅਦ ਬੀਤੇ ਦਿਨ ਮੁੱਖ ਮੰਤਰੀ ਨਿਵਾਸ ’ਤੇ ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਹੋਈ ਸੀ। ਪੀਏਸੀ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਪੀਏਸੀ ਦੀ ਮੀਟਿੰਗ ਵਿੱਚ ਮੌਜੂਦ ਹਰੇਕ ਆਗੂ ਨਾਲ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀ ਫੀਡਬੈਕ ਲਈ। Atishi Marlena
Read Also : Stubble Burning Case: ਪੰਜਾਬ ’ਚ ਪਹਿਲੇ ਦਿਨ ਪਰਾਲੀ ਸਾੜਨ ਦੇ 9 ਮਾਮਲੇ ਆਏ ਸਾਹਮਣੇ
ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ‘ਆਪ’ ਦੇ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਅਰਵਿੰਦ ਕੇਜਰੀਵਾਲ ਪੀਏਸੀ ਵਿੱਚ ਹੋਈ ਚਰਚਾ ਨੂੰ ਅੱਗੇ ਵਧਾਉਣਗੇ। ਇਸ ਤੋਂ ਇਲਾਵਾ ਕੇਜਰੀਵਾਲ ਮੰਗਲਵਾਰ ਸ਼ਾਮ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪਣਗੇ। ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਮੁੱਦੇ ’ਤੇ ਬੈਠਕ ’ਚ ਮੌਜੂਦ ਪੀਐੱਸਸੀ ਮੈਂਬਰਾਂ ਅਤੇ ਮੰਤਰੀਆਂ ਨਾਲ ਇਕ-ਇਕ ਕਰਕੇ ਚਰਚਾ ਕੀਤੀ ਅਤੇ ਉਨ੍ਹਾਂ ਦੀ ਰਾਏ ਮੰਗੀ। ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਭਲਕੇ ਹੋਵੇਗੀ ਅਤੇ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਲਿਆ ਜਾਵੇਗਾ। Atishi Marlena