ਅਮਰਨਾਥ ਯਾਤਰਾ ’ਤੇ ਜਾਣ ਵਾਲੇ ਧਿਆਨ ਦੇਣ, ਆਈ ਨਵੀਂ ਅਪਡੇਟ

Amarnath Yatra

ਮੀਂਹ ਕਾਰਨ ਅਮਰਨਾਥ ਯਾਤਰਾ ਅਸਥਾਈ ਤੌਰ ’ਤੇ ਮੁਲਤਵੀ | Amarnath Yatra

ਸ੍ਰੀਨਗਰ (ਏਜੰਸੀ)। Amarnath Yatra : ਜੰਮੂ-ਕਸ਼ਮੀਰ ’ਚ ਭਾਰੀ ਮੀਂਹ ਕਾਰਨ ਸ਼ਨਿੱਚਰਵਾਰ ਨੂੰ ਪਹਿਲਗਾਮ ਅਤੇ ਬਾਲਟਾਲ ਦੋਵਾਂ ਮਾਰਗਾਂ ਤੋਂ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਖਰਾਬ ਮੌਸਮ ਕਾਰਨ ਸਾਵਧਾਨੀ ਦੇ ਤੌਰ ’ਤੇ ਕਿਸੇ ਵੀ ਸ਼ਰਧਾਲੂ ਨੂੰ ਬਾਬਾ ਬਰਫਾਨੀ ਦੀ ਪਵਿੱਤਰ ਗੁਫਾ ਮੰਦਰ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਉਨ੍ਹਾਂ ਕਿਹਾ, ‘ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਾਤਰਾ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ।’ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੱਖਣੀ ਕਸ਼ਮੀਰ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਪਿਆ। ਅੱਜ ਸਵੇਰ ਤੱਕ ਪਹਿਲਗਾਮ ’ਚ 18 ਮਿਲੀਮੀਟਰ ਤੇ ਬਾਲਟਾਲ ’ਚ 7.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। (Amarnath Yatra)

Also Read : ਸਰਕਾਰ 23 ਜੁਲਾਈ ਨੂੰ ਇਨ੍ਹਾਂ ਵਰਗਾਂ ਨੂੰ ਸਰਕਾਰ ਦੇ ਸਕਦੀ ਐ ਕਈ ਤੋਹਫ਼ੇ