ਕੇਰਲ ‘ਚ ਹਥਿਨੀ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ : ਕੇਂਦਰ

ਕੇਰਲ ‘ਚ ਹਥਿਨੀ ਦੀ ਮੌਤ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ : ਕੇਂਦਰ

ਨਵੀਂ ਦਿੱਲੀ। ਕੇਂਦਰੀ ਜੰਗਲਾਤ ਅਤੇ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕੇਰਲਾ ਵਿਚ ਇਕ ਗਰਭਵਤੀ ਹਥਿਨੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸਰਕਾਰ ਉਸ ਦੇ ਕਾਤਲਾਂ ਨੂੰ ਫੜਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਾਵਡੇਕਰ ਨੇ ਵੀਰਵਾਰ ਨੂੰ ਇੱਥੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਨੇ ਕੇਰਲਾ ਦੇ ਮੱਲਾਪੁਰਮ ਵਿੱਚ ਇਸ ਹਾਥੀ ਦੀ ਮੌਤ ‘ਤੇ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਸਦੀ ਜਾਂਚ ਕਰਕੇ ਕਾਤਲ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਟਾਖਿਆਂ ਨਾਲ ਕਿਸੇ ਜਾਨਵਰ ਨੂੰ ਮਾਰਨਾ ਭਾਰਤੀ ਸੰਸਕ੍ਰਿਤੀ ਨਹੀਂ ਹੈ। ਮਹੱਤਵਪੂਰਣ ਗੱਲ ਇਹ ਹੈ ਕਿ ਕੇਰਲਾ ਸਰਕਾਰ ਵੱਲੋਂ ਇਸ ਹਾਥੀ ਦੀ ਮੌਤ ਦੀ ਜਾਂਚ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਕੱਲ੍ਹ ਤੋਂ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਸਖਤ ਸਜ਼ਾ ਦੀ ਮੰਗ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here