ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home Breaking News ਨਸ਼ਿਆਂ ਨਾਲ ਪੰਜ...

    ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਜਲਦ ਹੋਣਗੇ ਜੇਲ੍ਹਾਂ ’ਚ : ਸੀਐਮ ਮਾਨ

    CM Maan

    ਤਿੰਨ ਰਿਪੋਰਟਾਂ ਅਨੁਸਾਰ ਹੋਵੇਗੀ ਕਾਰਵਾਈ

    • ਸੂਬੇ ਵਿਚ ਸਾਡੀਆਂ ਪੀੜੀਆਂ ਬਰਬਾਦ ਕਰਨ ਵਾਲੇ ਸਿਆਸਤਦਾਨਾਂ, ਅਫਸ਼ਰਸ਼ਾਹੀ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਖਿਲਾਫ ਹੋਏਗੀ ਸਖਤ ਕਾਰਵਾਈ : ਭਗਵੰਤ ਮਾਨ
    •  ਪਿਛਲੀ ਕਾਂਗਰਸ ਸਰਕਾਰ ਨੇ ਰਿਪੋਰਟ ਉਤੇ ਕਾਰਵਾਈ ਕਰਨ ਲਈ ਕੱਖ ਨਹੀਂ ਕੀਤਾ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ (CM Maan) ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ‘ਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ‘ਚ ਨਾਮਜ਼ਦ ਵਿਅਕਤੀਆਂ ਖਿਲਾਫ ਛੇਤੀ ਹੀ ਕਾਰਵਾਈ ਸੁਰੂ ਕਰੇਗੀ ਅਤੇ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਬਰਬਾਦ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

    ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ ਦੇ ਕਾਰੋਬਾਰ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਰਬਾਦ ਕਰ ਦਿੱਤਾ ਹੈ। ਉਨਾਂ ਕਿਹਾ ਕਿ ਇਨਾਂ ਦੋਵਾਂ ਪਾਰਟੀਆਂ ਦੇ ਰਸੂਖਦਾਰ ਆਗੂਆਂ ਨੇ ਅਫਸਰਸ਼ਾਹੀ ਅਤੇ ਨਸਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਪੁਸ਼ਤਪਨਾਹੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।

    ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਦੀ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਲਟਕ ਰਹੀ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੱਚੇ ਦਿਲੋਂ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨਾਂ ਨੂੰ ਹਾਈਕੋਰਟ ਤੋਂ ਰਿਪੋਰਟਾਂ ਦੇ ਤਿੰਨ ਪੈਕਟਾਂ ਵਿੱਚ ਰਿਪੋਰਟ ਹਾਸਲ ਹੋਈ ਹੈ ਅਤੇ ਪੰਜਾਬ ਤੇ ਇੱਥੋਂ ਦੇ ਨੌਜਵਾਨਾਂ ਦੀਆਂ ਦੁਸ਼ਮਣ ਤਾਕਤਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

    ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਲੋਕਾਂ

    ਮੁੱਖ ਮੰਤਰੀ (CM Maan) ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਲੋਕਾਂ ਦੇ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨਾਂ ਦੇ ਹੱਥ ਨਸੇ ਦੀ ਅਲਾਮਤ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਕਾਬਲੇਗੌਰ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ ਲੰਘੀ 15 ਫਰਵਰੀ ਨੂੰ ਹਾਈ ਕੋਰਟ ‘ਚ ਸਹਿਮਤੀ ਦੇ ਦਿੱਤੀ ਸੀ।

    ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜਨਤਕ ਕਰਨ ਵਿਚ ਲਈ ਸਹਿਮਤੀ ਦਿੱਤੀ ਸੀ ਜੋ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸ਼ਕਰਾਂ ਵਿਚਕਾਰ ਗਠਜੋੜ ਨੂੰ ਦਰਸਾਉਂਦੀਆਂ ਹਨ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸ਼ਕਰਾਂ ਦੇ ਮਜ਼ਬੂਤ ਗਠਜੋੜ ਖਿਲਾਫ ਸਖਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸਾਮਲ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here