ਦਿੱਲੀ ਸਰਕਾਰ ਨੇ ਪਾਣੀ ਬਰਬਾਦ ਕਰਨ ਵਾਲਿਆਂ ’ਤੇ ਜ਼ੁਰਮਾਨਾ ਲਾਉਣ ਦੇ ਦਿੱਤੇ ਹੁਕਮ
(ਏਜੰਸੀ) ਨਵੀਂ ਦਿੱਲੀ। ਗਰਮੀ ਦੇ ਦਿਨਾਂ ’ਚ ਪਾਣੀ ਦੀ ਘਾਟ ਲਗਭਗ ਰਹਿੰਦੀ ਹੈ। ਇਸ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਦਿੱਲੀ ਸਰਕਾਰ ਨੇ ਜ਼ਰੂਰੀ ਕਦਮ ਚੁੱਕਿਆ ਹੈ। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਜਲ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਨੂੰ ਨਿਰਦੇਸ਼ ਦਿੱਤਾ ਕਿ ਰਾਜਧਾਨੀ ਦਿੱਲੀ ’ਚ ਪਾਣੀ ਦੀ ਕਮੀ ਨੂੰ ਰੋਕਣ ਲਈ ਪਾਣੀ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ’ਤੇ 2000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇ ਅਤੇ ਸਾਰੇ ਨਾਜਾਇਜ਼ ਕੁਨੈਕਸ਼ਨ ਕੱਟ ਦਿੱਤੇ ਜਾਣ। Save Water
ਇਹ ਵੀ ਪੜ੍ਹੋ: ਔਰਤਾਂ ਨੂੰ ਹਜ਼ਾਰ ਨਹੀਂ, 1100 ਰੁਪਏ ਦੇਵਾਂਗੇ ਛੇਤੀ : ਭਗਵੰਤ ਮਾਨ
ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੱਲੋਂ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਨਾਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟ ਦਿੱਤੇ ਜਾਣ। ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੱਲੋਂ ਜਾਰੀ ਨਿਰਦੇਸ਼ ਦੇ ਅਨੁਸਾਰ ਪਾਣੀ ਦੀ ਬਰਬਾਦੀ ਅਤੇ ਨਾਜਾਇਜ਼ ਪਾਣੀ ਦੇ ਕੁਨੈਕਸ਼ਨਾਂ ’ਤੇ ਨਕੇਲ ਕੱਸ਼ਣ ਲਈ ਦਿੱਲੀ ਜਲ ਬੋਰਡ ਦੀਆਂ 200 ਟੀਮਾਂ ਵੀਰਵਾਰ ਸਵੇਰੇ 8 ਵਜੇ ਤੋਂ ਰਾਜਧਾਨੀ ’ਚ ਤਾਇਨਾਤ ਕੀਤੀਆਂ ਜਾਣਗੀਆਂ। Save Water