ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਵਿਜੀਲੈਂਸ ਵਿਭਾ...

    ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁੱਟਣ ਵਾਲੇ ਦੋ ਸਾਬਕਾ ਫੌਜੀਆਂ ਸਣੇ ਤਿੰਨ ਕਾਬੂ

    Robbery
    ਵਿਜੀਲੈਂਸ ਬਿਊਰੋ ਲੁਧਿਆਣਾ ਰਿਸ਼ਵਤ ਲੈਣ ਦੇ ਦੋਸ਼ ’ਚ ਸਾਬਕਾ ਫੌਜੀਆਂ ਸਮੇਤ ਹੋਰਾਂ ਨੂੰ ਗ੍ਰਿਫ਼ਤਾਰ ਕਰਕੇ ਲਿਜਾਣ ਸਮੇਂ।

    ਵਿਜੀਲੈਂਸ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਦਾ ਦੋਸ਼ (Robbery)

    \(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ। (Robbery) ਗ੍ਰ੍ਰ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਅਤੇ ਪਰਮਿੰਦਰ ਸਿੰਘ ਵਾਸੀ ਅਕਾਸ ਕਲੋਨੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਸਾਬਕਾ ਫੌਜੀ ਹਨ। ਪਰਮਿੰਦਰ ਸਿੰਘ ਵਿਸ਼ਵ ਮਨੁੱਖੀ ਅਧਿਕਾਰ ਕਾਰਪੋਰੇਸ਼ਨ ਪੰਜਾਬ ਦਾ ਇੰਚਾਰਜ ਵੀ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਚਾਰ ਹੋਰਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਮਹੀਨੇ ਪਹਿਲਾਂ ਉਸ ਨੇ ਆਪਣੀ 18 ਏਕੜ ਜੱਦੀ ਜ਼ਮੀਨ ਵੇਚੀ ਸੀ। ਜਿਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਸਰਕਾਰੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਇਨਾਂ ਨੇ ਖੁਦ ਨੂੰ ਸੈਕਟਰ-17 ਚੰਡੀਗੜ ਵਿਖੇ ਸਥਿਤ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਦੱਸਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਉਕਤ ਵਿਅਕਤੀਆਂ ਨੇ ਉਸ ਤੋਂ 50 ਲੱਖ ਰੁਪਏ ਮੰਗੇ ਕਿਉਂਕਿ ਉਨਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਦਫਤਰ ਵਿਖੇ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ’ਚ ਉਸ ਖ਼ਿਲਾਫ ਕੇਸ ਦਰਜ ਕੀਤਾ ਜਾਵੇਗਾ।

    ਮਾਮਲੇ ’ਚ ਨਾਮਜ਼ਦ ਚਾਰ ਹੋਰਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ 

    ਡਰ ਦੇ ਕਾਰਨ ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਮੰਨ ਗਿਆ। ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ ’ਤੇ ਦੋ ਚੈੱਕ ਦਸਤਖ਼ਤ ਕਰਨ ਲਈ ਰਾਜੀ ਕਰ ਲਿਆ ਅਤੇ 25 ਲੱਖ ਰੁਪਏ ਨਗਦ ਪ੍ਰਾਪਤ ਹੋਣ ’ਤੇ ਇਹ ਚੈੱਕ ਵਾਪਸ ਕਰਨ ਦੀ ਗਾਰੰਟੀ ਦਿੱਤੀ। ਉਕਤ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਸ਼ਿਕਾਇਤਕਰਤਾ ਦੀ ਜੇਬ ਵਿੱਚੋਂ 27 ਹਜ਼ਾਰ ਰੁਪਏ ਕੱਢ ਲਏ ਅਤੇ ਉਸ ਦਾ ਫੋਨ ਨੰਬਰ ਲੈ ਕੇ ਚਲੇ ਗਏ। ਇਸ ਉਪਰੰਤ ਸ਼ਿਕਾਇਤਕਰਤਾ ਨੂੰ ਵਟਸਐਪ ’ਤੇ ਧਮਕੀ ਭਰੀਆਂ ਕਾਲਾਂ ਆਉਣ ਲੱਗੀਆਂ ਕਿ ਜੇਕਰ ਉਹ 25 ਲੱਖ ਰੁਪਏ ਨਗਦ ਦੇਣ ’ਚ ਅਸਫਲ ਰਿਹਾ ਤਾਂ ਉਸ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। (Robbery)

    ਇਹ ਵੀ ਪੜ੍ਹੋ : ਚਾਕੂ ਦੀ ਨੋਕ ’ਤੇ ਸਾਇਕਲ ਸਵਾਰ ਲੁੱਟਿਆ

    ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਮਿਤੀ 28 ਅਗਸਤ 2023 ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫ.ਆਈ.ਆਰ. ਨੰ. 20 ਦਰਜ ਕੀਤੀ ਗਈ ਹੈ।

    ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਨੇ ਮੁਲਜਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਸੋਮਵਾਰ ਨੂੰ ਗਿ੍ਰਫਤਾਰ ਕਰ ਲਿਆ ਸੀ ਅਤੇ ਹੁਣ ਦੋਵੇਂ 31 ਅਗਸਤ ਤੱਕ ਪੁਲਿਸ ਰਿਮਾਂਡ ’ਤੇ ਹਨ। ਪਰਮਿੰਦਰ ਸਿੰਘ ਵਾਸੀ ਅਕਾਸ ਕਲੋਨੀ ਹੁਸ਼ਿਆਰਪੁਰ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਚਾਰ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਰੇਕੀ ਕੀਤੀ ਸੀ ਅਤੇ ਪਰਮਿੰਦਰ ਸਿੰਘ ਉਨਾਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਹੈ ਜੋ 12 ਅਗਸਤ ਨੂੰ ਸ਼ਿਕਾਇਤਕਰਤਾ ਦੇ ਘਰ ਗਏ ਸਨ।

    LEAVE A REPLY

    Please enter your comment!
    Please enter your name here