ਅੱਤਵਾਦ ਨੂੰ ਪਨਾਹ ਦੇਣ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਜਰੂਰੀ: ਮੋਦੀ

Who, Support, Terror, Must Be Held, Accountable,Modi

ਅੱਤਵਾਦ ਨੂੰ ਪਨਾਹ ਦੇਣ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਜਰੂਰੀ: ਮੋਦੀ

ਬਿਸ਼ਕੇਕ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਰਗਿਸਤਾਨ ਦੇ ਬਿਸਕੇਕ ‘ਚ ਹੋਏ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸੰਮੇਲਨ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਕਿਹਾ ਕਿ ਅੱਤਵਾਦ ਨੂੰ ਸਮਰਥਨ, ਪਨਾਹ ਅਤੇ ਬੜਾਵਾ ਦੇਣ ਵਾਲੇ ਦੇਸ਼ਾਂ ਨੂੰ ਜਿੰਮੇਵਾਰ ਠਹਿਰਾਇਆ ਜਾਣਾ ਜ਼ਰੂਰੀ ਹੈ। ਨਾਲ ਹੀ ਉਹਨਾਂ ਕਿਹਾ ਕਿ ਅੱਤਵਾਦ ਮੁਕਤ ਵਿਸ਼ਵ ਦੀ ਦਿਸ਼ਾ ‘ਚ ਠੋਸ ਕਦਮ ਉਠਾਏ ਜਾਣ ‘ਤੇ ਜ਼ੋਰ ਦਿੱਤਾ। ਸ੍ਰੀ ਮੋਦੀ ਨੇ ਐਸਸੀਓ ਦੇ ਮੈਂਬਰ ਦੇਸ਼ਾਂ ਦਰਮਿਆਨ ਸਿਹਤ, ਆਰਥਿਕ, ਵਿਕਲਪਿਕ ਊਰਜਾ, ਸਾਹਿਤ ਅਤੇ ਸੰਸਕ੍ਰਿਤੀ ਦੇ ਖੇਤਰਾਂ ‘ਚ ਆਪਸੀ ਸਹਿਯੋਗ ਲਈ ਕਾਰਗਰ ਯਤਨ ਕਰਨ ‘ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਮੈਂਬਰ ਦੇਸ਼ਾਂ ਦੇ ਮੁੱਖ ਨੇਤਾ ਮੌਜ਼ੂਦ ਸੀ।

ਸਾਰੇ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ

ਸ੍ਰੀ ਮੋਦੀ ਨੇ ਸਾਰੇ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸ੍ਰੀ ਮੋਦੀ ਨੇ 9 ਜੂਨ ਦੀ ਆਪਣੀ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਦੀ ਯਾਤਰਾ ਦਾ, ਜਿੱਥੇ ਹਾਲ ਹੀ ‘ਚ ਸਿਲਸਿਲੇਵਾਰ ਅੱਤਵਾਦੀ ਹਮਲੇ ਹੋਏ ਸਨ, ਜਿਕਰ ਕਰਦੇ ਹੋਏ ਕਿਹਾ ਕਿ ਅੱਤਵਾਦ ਖਿਲਾਫ਼ ਲੜਾਈ ਮਨੁੱਖੀ ਅਧਿਕਾਰ ‘ਚ ਵਿਸ਼ਵਾਸ ਰੱਖਣ ਵਾਲੇ ਦੇਸ਼ਾਂ ਨੂੰ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਅੱਤਵਾਦ ਨੂੰ ਸਮਰਥਨ ਦੇਣ ਅਤੇ ਅੱਤਵਾਦੀਆਂ ਨੂੰ ਵਿੱਤੀ ਮੱਦਦ ਪਹੁੰਚਾਉਣ ਵਾਲੇ ਦੇਸ਼ਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਜਰੂਰੀ ਹੈ। ਅੱਤਵਾਦ ਨੂੰ ਜੜੋਂ ਉਖਾੜ ਸੁੱਟਣ ਲਈ ਐਸਸੀਓ ਦੇ ਮੈਂਬਰ ਦੇਸ਼ਾਂ ਨੂੰ ਇੱਕ ਦੂਜੇ ਨਾਲ ਸਹਿਯੋਗ ਕਰਨਾ ਚਾਹੀਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।