ਸਾਡੇ ਨਾਲ ਸ਼ਾਮਲ

Follow us

10.1 C
Chandigarh
Friday, January 23, 2026
More
    Home Breaking News Medical Store...

    Medical Store Drug Raid: ਮੈਡੀਕਲ ਦੁਕਾਨ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਬਰਾਮਦ

    Medical Store Drug Raid
    Medical Store Drug Raid: ਮੈਡੀਕਲ ਦੁਕਾਨ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਬਰਾਮਦ

    Medical Store Drug Raid: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚੋਂ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪਿਤ ਹੈ। ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਜਿੱਥੇ ਡਰੱਗ ਹੋਟ ਸਪਾਟ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਜਿਲ੍ਹੇ ਦੇ ਅੰਦਰ ਦੁਕਾਨਾਂ ਅੰਦਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦੀ ਵਿਕਰੀ ਉੱਪਰ ਮੁਕੰਮਲ ਤੌਰ ’ਤੇ ਪਾਬੰਧੀ ਲਗਾਈ ਜਾ ਸਕੇ।

    ਇਸੇ ਲੜੀ ਵਿੱਚ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਇਸੇ ਤਹਿਤ ਕਾਰਵਾਈ ਕਰਦੇ ਹੋਏ ਸ਼੍ਰੀ ਸੁਖਦੀਪ ਸਿੰਘ ਡੀ.ਐਸ.ਪੀ(ਜੈਤੋ) ਦੀ ਨਿਗਰਾਨੀ ਹੇਠ ਫਰੀਦਕੋਟ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਸਟੋਰਾਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਕਾਰਵਾਈ ਵਿੱਚ ਕੁੱਲ 06 ਟੀਮਾਂ ਤਾਇਨਾਤ ਕੀਤੀਆਂ ਗਈਆਂ, ਜਿਹਨਾਂ ਵਿੱਚ 60 ਦੇ ਕਰੀਬ ਪੁਲਿਸ ਕਰਮਚਾਰੀ ਮੌਜ਼ੂਦ ਸਨ। Medical Store Drug Raid

    ਇਹ ਵੀ ਪੜ੍ਹੋ: RCB Victory Parade Stampede: ਆਰਸੀਬੀ ਦੀ ਵਿਕਟਰੀ ਪਰੇਡ ਦੌਰਾਨ ਮੱਚੀ ਭਗਦੜ, 7 ਲੋਕਾਂ ਦੀ ਮੌਤ

    ਜਿਸ ਦੌਰਾਨ ਗੋਇਲ ਮੈਡੀਕੋਜ ਅਤੇ ਕਲੀਨੀਕਲ ਲੈਬੋਰਟਰੀ, ਜੈਤੋ ਦੀ ਚੈਕਿੰਗ ਦੌਰਾਨ 6031 ਗੋਲੀਆਂ ਅਤੇ 1270 ਕੈਪਸੂਲ ਬਰਾਮਦ ਕੀਤੇ ਗਏ, ਜਿਹੜੀਆਂ ਕਿ ਪ੍ਰਤੀਬੰਧਿਤ ਹੋਣ ਕਾਰਨ ਹਰਜਿੰਦਰ ਸਿੰਘ ਡਰੱਗ ਇੰਸਪੈਕਟਰ ਅਤੇ ਉਹਨਾਂ ਦੀ ਟੀਮ ਵੱਲੋਂ ਪੁਲਿਸ ਦੀ ਮੌਜ਼ੂਦਗੀ ਵਿੱਚ ਇਹਨਾਂ ਨੂੰ ਸੀਲ ਕੀਤਾ ਗਿਆ। ਇਸ ਦੇ ਨਾਲ ਹੀ ਇਸ ਮੈਡੀਕਲ ਦੁਕਾਨ ਅੰਦਰ ਪ੍ਰਤੀਬੰਧਿਤ ਦਵਾਈਆਂ ਦੀ ਵਿਕਰੀ ਹੋਣ ਕਰਕੇ ਲਾਇਸੰਸ ਕੈਸਲ ਸਬੰਧੀ ਵੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Medical Store Drug Raid

    ਮੁੱਢਲੀ ਜਾਣਕਾਰੀ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਸ ਦੁਕਾਨ ਦੇ ਮਾਲਕ ਮੁਕੇਸ਼ ਗੋਇਲ ਪੁੱਤਰ ਮੋਹਨ ਲਾਲ ਵਾਸੀ ਮੇਨ ਬਜਾਰ, ਨੇੜੇ ਬੱਸ ਸਟੈਡ, ਜੈਤੋ ਹਨ। ਫ਼ਰੀਦਕੋਟ ਪੁਲਿਸ ਵੱਲੋਂ ਸਾਰੇ ਮੈਡੀਕਲ ਸਟੋਰ ਮਾਲਕਾਂ ਅਤੇ ਦੁਕਾਨਦਾਰਾਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ ਕਿ ਨਸ਼ਿਆਂ ਦੀ ਵਿਕਰੀ ਜਾਂ ਪ੍ਰਤੀਬੰਧਿਤ ਦਵਾਈਆਂ ਦੀ ਸੂਚਨਾ ਮਿਲਣ ‘ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।