ਸਾਡੇ ਨਾਲ ਸ਼ਾਮਲ

Follow us

20.8 C
Chandigarh
Sunday, January 18, 2026
More
    Home Breaking News Punjab Farmer...

    Punjab Farmers Protest: ਸੰਗਰੂਰ ’ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ

    Punjab Farmers Protest
    Punjab Farmers Protest: ਸੰਗਰੂਰ ’ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ

    ਭਾਕਿਯੂ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਸਮੇਤ ਵੱਡੀ ਗਿਣਤੀ ਆਗੂਆਂ ਵੱਲੋਂ ਸ਼ਮੂਲੀਅਤ

    Punjab Farmers Protest: (ਗੁਰਪ੍ਰੀਤ ਸਿੰਘ) ਸੰਗਰੂਰ। ਜ਼ਮੀਨੀ ਘੋਲ ਦਰਮਿਆਨ ਗ੍ਰਿਫ਼ਤਾਰ ਕੀਤੇ ਆਗੂਆਂ ਤੇ ਕਾਰਕੁੰਨਾ ਨੂੰ ਤੁਰੰਤ ਰਿਹਾਅ ਕਰਵਾਉਣ, ਜਥੇਬੰਦੀ ਦੇ ਸੰਘਰਸ਼ ਉੱਪਰ ਲਾਈ ਅਣਐਲਾਨੀ ਪਾਬੰਦੀ ਖਿਲਾਫ, ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਖਿਲਾਫ ਮਜ਼ਦੂਰ, ਕਿਸਾਨ, ਮੁਲਾਜ਼ਮ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਦੀ ਅਗਵਾਈ ਹੇਠ ਇੱਕਠੇ ਹੋਏ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਅਤੇ ਬਰਨਾਲਾ ਕੈਂਚੀਆਂ ਤੱਕ ਰੋਸ ਮਾਰਚ ਕੀਤਾ ਗਿਆ।

    ਅੱਜ ਦੀ ਇਸ ਜਬਰ ਵਿਰੋਧੀ ਰੈਲੀ ਦੀ ਸ਼ੁਰੂਆਤ ਬੀਤੀ ਰਾਤ ਵਿਛੋੜਾ ਦੇ ਗਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜਗਤਾਰ ਸਿੰਘ ਤੋਲੇਵਾਲ ਨੂੰ ਸਮੁੱਚੇ ਪੰਡਾਲ ਵੱਲੋਂ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਕੀਤੀ ਗਈ। ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਬੌੜਾਂ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਤਰਸੇਮ ਪੀਟਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਪ੍ਰਧਾਨ ਵਿਕਰਮਦੇਵ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਦੇ ਰਾਹ ਪਈ ਹੋਈ ਹੈ।

    ਇਹ ਵੀ ਪੜ੍ਹੋ: Bhagwant Mann News: ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ’ਚ 11 ਜ਼ਿੰਦਗੀਆਂ ਬਚਾਉਣ ਵਾਲੇ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰ…

    ਸੰਗਰੂਰ ਅੰਦਰ ਸੰਘਰਸ਼ ਕਰਦੇ ਸੈਂਕੜੇ ਮਜ਼ਦੂਰਾਂ ਨੂੰ ਜੇਲ੍ਹੀਂ ਡੱਕਿਆ ਗਿਆ ਜਿਨ੍ਹਾਂ ਵਿਚੋਂ ਦਰਜਨਾਂ ਆਗੂ ਅਤੇ ਕਾਰਕੁੰਨ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਪੰਜਾਬ ਸਰਕਾਰ ਕਾਰਪੋਰੇਟ ਅਤੇ ਜਗੀਰਦਾਰਾਂ ਦਾ ਏਜੰਡਾ ਲਾਗੂ ਕਰਨ ਲੱਗੀ ਹੋਈ ਹੈ। ਪੁਲਿਸ ਨੂੰ ਦਿੱਤੀ ਖੁੱਲ੍ਹ ਕਾਰਨ ਨਿੱਤ ਦਿਹਾੜੀ ਝੂਠੇ ਪੁਲਿਸ ਮੁਕਾਬਲੇ, ਹਿਰਾਸਤੀ ਕਤਲ ਅਤੇ ਨਸ਼ੇ ਵਿਰੁੱਧ ਯੁੱਧ ਦੇ ਨਾਂਅ ਹੇਠ ਗਰੀਬਾਂ ਦੇ ਘਰਾਂ ਉੱਪਰ ਬੁਲਡੋਜ਼ਰ ਚਲਾਉਣਾ ਆਮ ਵਰਤਾਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਇਸ ਜਬਰ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ ਸਗੋਂ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਅੰਤ ਵਿੱਚ ਕਿਸਾਨ ਆਗੂ ਨਿਰਭੈ ਸਿੰਘ ਖਾਈ ਉੱਪਰ ਜਾਨਲੇਵਾ ਹਮਲਾ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕਰਨ, ਪਿੰਡ ਜਾਹਲਾਂ ਦੇ ਕਿਸਾਨਾਂ ਦੀ ਜਬਰੀ ਜ਼ਮੀਨ ਜ਼ਬਤ ਕਰਨ ਖਿਲਾਫ ਅਤੇ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਨ ਦੇ ਵਿਸ਼ੇਸ਼ ਮਤੇ ਪਾਸ ਕੀਤੇ ਗਏ। Punjab Farmers Protest