ਨਸ਼ਾ ਮੁਕਤ ਸਮਾਜ ਬਣਾਉਣ ਲਈ ਹਜ਼ਾਰਾਂ ਵਿਅਕਤੀਆਂ ਨੇ ਮੈਰਾਥਨ ਦੌੜ ’ਚ ਕੀਤੀ ਸ਼ਮੂਲੀਅਤ

Marathon
ਨਸ਼ਾ ਮੁਕਤ ਸਮਾਜ ਬਣਾਉਣ ਲਈ ਹਜ਼ਾਰਾਂ ਵਿਅਕਤੀਆਂ ਨੇ ਮੈਰਾਥਨ ਦੌੜ ’ਚ ਕੀਤੀ ਸ਼ਮੂਲੀਅਤ

 ਨਸ਼ਾ ਛੱਡ ਚੁੱਕੇ ਲੋਕਾਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਹੋਰਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ (Marathon)

  • ਸਾਂਝੇ ਯਤਨਾਂ ਨਾਲ ਸਮਾਜ ਵਿੱਚੋਂ ਨਸ਼ਾਖੋਰੀ ਦਾ ਖਾਤਮਾ ਕੀਤਾ ਜਾ ਸਕਦਾ ਹੈ: ਏ.ਡੀ.ਸੀ ਸੰਦੀਪ ਕੁਮਾਰ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਅੱਜ ਇੱਥੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ। ਹਜ਼ਾਰ ਤੋਂ ਵੱਧ ਤੋਂ ਵੱਧ ਲੋਕਾਂ ਦੀ ਇਸ ਮੈਰਾਥਨ ਦੌੜ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਦੀਪ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। (Marathon)

ਇਹ ਵੀ ਪੜ੍ਹੋ : ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਚੀਫ ਸੈਕਟਰੀ

ਮੈਰਾਥਨ ਦੌੜ ਦੀ ਸਮਾਪਤੀ ’ਤੇ ਪਾਲ ਆਡੀਟੋਰੀਅਮ, ਪੀ.ਏ.ਯੂ ਵਿੱਚ ਵਿਸ਼ੇਸ਼ ਸੱਭਿਆਚਾਰਕ ਸਮਾਗਮ ਦੌਰਾਨ ਜਿੱਥੇ ਇਸ਼ਮੀਤ ਸਿੰਘ ਸੰਗੀਤ ਸੰਸਥਾ ਵੱਲੋਂ ਕੋਰੀਓਗ੍ਰਾਫੀ ਅਤੇ ਗੀਤਾਂ ਸਮੇਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਉੱਥੇ ਹੀ ਹਾਜ਼ਰੀਨ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੇ ਆਪਣੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਸ਼ਿਕਾਰ ਨਾ ਹੋਣ ਕਿਉਂਕਿ ਨਸ਼ੇ ਸਭ ਕੁਝ ਤਬਾਹ ਕਰ ਦਿੰਦੇ ਹਨ। ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ।