ਅੱਤਵਾਦੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ 3 ਸਾਥੀ ਗ੍ਰਿਫਤਾਰ

Terrorist Lakhbir Landa
ਕਾਬੂ ਕੀਤੇ ਗਏ ਮੁਲਜ਼ਮ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਦੇ ਰਹੇ ਸਨ ਅੰਜਾਮ : ਡੀਜੀਪੀ ਪੰਜਾਬ | Terrorist Lakhbir Landa

  • ਦੋ ਪਸਤੌਲ ਵੀ ਹੋਏ ਹਨ ਬਰਾਮਦ

ਮੋਹਾਲੀ (ਐੱਮਕੇ ਸ਼ਾਇਨਾ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਕਾਬੂ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਤੋਂ.32 ਕੈਲੀਬਰ ਪਸਤੌਲਾਂ ਸਮੇਤ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਤੇ ਇੱਕ ਮਾਰੂਤੀ ਸਵਿਫਟ ਕਾਰ (ਜਿਸ ’ਚ ਉਹ ਸਫ਼ਰ ਕਰ ਰਹੇ ਸਨ) ਵੀ ਬਰਾਮਦ ਕੀਤੀ ਗਈ ਹੈ। (Terrorist Lakhbir Landa)

ਇਹ ਨਵ-ਵਿਆਹੀ ਜੋੜੀ ਮਾਨ ਸਰਕਾਰ ਤੋਂ ਹੋਈ ਖੁਸ਼, ਤੁਸੀ ਵੀ ਖਬਰ ਪੜ੍ਹ ਕੇ ਹੋ ਜਾਓਗੇ ਖੁਸ਼

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਨੇ ਏਡੀਜੀਪੀ ਪਰਮੋਦ ਬਾਨ ਦੀ ਅਗਵਾਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ’ਚ ਅਤੇ ਡੀਅੇੱਸਪੀ ਏਜੀਟੀਐਫ ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਾਇਆ, ਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ’ਤੇ ਸਥਿਤ ਪਿੰਡ ਸਫੀਪੁਰ ਨੇੜਲੇ ਟੀ-ਪੁਆਇੰਟ ਤੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂਏਪੀਏ), ਇਰਾਦਾ ਕਤਲ, ਆਰਮਜ਼ ਐਕਟ, ਐਨਡੀਪੀਐਸ ਐਕਟ ਅਤੇ ਆਈਟੀ ਐਕਟ ਦੇ ਅਪਰਾਧਾਂ ’ਚ ਲੋੜੀਂਦੇ ਸਨ ਤੇ ਲੰਬੇ ਸਮੇਂ ਤੋਂ ਭਗੌੜੇ ਸਨ। (Terrorist Lakhbir Landa)

ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ’ਚ ਲੋੜੀਂਦਾ ਸੀ। ਡੀਜੀਪੀ ਨੇ ਕਿਹਾ, ‘‘ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।’’ ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ। ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਅਧੀਨ ਮੁਕੱਦਮਾ ਨੰਬਰ 11 ਮਿਤੀ 05-02-2024 ਦਰਜ ਕੀਤਾ ਗਿਆ ਹੈ। (Terrorist Lakhbir Landa)